ਪੰਜਾਬ

punjab

ETV Bharat / state

ਚਮਕੌਰ ਸਾਹਿਬ: ਮੁੱਖ ਮੰਤਰੀ ਨੇ ਵੰਡੇ ਨਿਯੁਕਤੀ ਪੱਤਰ, ਕੈਬਿਨੇਟ ਮੰਤਰੀ ਵੀ ਰਹੇ ਮੌਜੂਦ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੂਬਾ ਪੱਧਰੀ ਸਮਾਗਮ ਦੌਰਾਨ ਸ੍ਰੀ ਚਮਕੌਰ ਸਾਹਿਬ ਦਾਣਾ ਮੰਡੀ ਵਿਖੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਨੌਕਰੀਆਂ ਪ੍ਰਾਪਤ ਕਰਨ ਵਾਲਿਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੇ ਨਾਲ ਹੀ ਉਹ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ (ਸ਼ਹੀਦ ਗੰਜ) ਵਿਖੇ ਵੀ ਨਤਮਸਤਕ ਹੋਏ।

ਫ਼ੋਟੋ

By

Published : Oct 5, 2019, 2:35 PM IST

ਰੋਪੜ: ਸੂਬੇ ਭਰ ਵਿਚ ਲਾਏ ਗਏ 5 ਵੇਂ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਪੱਧਰੀ ਸਮਾਗਮ ਦੌਰਾਨ ਸ੍ਰੀ ਚਮਕੌਰ ਸਾਹਿਬ ਦਾਣਾ ਮੰਡੀ ਵਿਖੇ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਨੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਤੇ ਖੁਸ਼ੀ ਜਤਾਈ ਕਿ ਘਰ-ਘਰ ਰੋਜ਼ਗਾਰ ਮਿਸ਼ਨ ਕਾਮਯਾਬ ਹੋ ਰਿਹਾ ਹੈ।

5 ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਸਫ਼ਲਤਾਪੂਰਵਕ ਰੁਜ਼ਗਾਰ ਪ੍ਰਾਪਤ ਕਰਨ ਵਾਲੇ ਪੰਜਾਬ ਭਰ ਦੇ ਨੌਜਵਾਨਾਂ ਨਾਲ ਉਨ੍ਹਾਂ ਨੇ ਗੱਲਬਾਤ ਕੀਤੀ। ਉਨ੍ਹਾਂ ਟਵੀਟ ਕਰਦਿਆ ਲਿਖਿਆ ਕਿ, 'ਘਰ-ਘਰ ਰੋਜ਼ਗਰ ਮਿਸ਼ਨ ਦੀ ਸਫ਼ਲਤਾ ਵੇਖ ਕੇ ਖੁਸ਼ੀ ਹੋ ਰਹੀ ਹੈ, ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰ ਰਿਹਾ ਹੈ।'

ਇਸ ਮੌਕੇ ਕੈਬਿਨੇਟ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਚਰਨਜੀਤ ਸਿੰਘ ਚੰਨੀ, ਸਾਂਸਦ ਮਨੀਸ਼ ਤਿਵਾੜੀ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਆਦਿ ਕਾਂਗਰਸੀ ਆਗੂ ਵੀ ਮੌਕੇ ਉੱਤੇ ਮੌਜੂਦ ਰਹੇ। ਮੁੱਖ ਮੰਤਰੀ ਕੈਪਟਨ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ (ਸ਼ਹੀਦ ਗੰਜ) ਵਿਖੇ ਵੀ ਮੱਥਾ ਵੀ ਟੇਕਿਆ।

ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਬਾਬਾ ਅਜੀਤ ਸਿੰਘ ਅਤੇ ਜੁਝਾਰ ਸਿੰਘ ਯਾਦਗਾਰੀ ਗੇਟਾਂ ਅਤੇ ਮੋਰਿੰਡਾ ਅੰਡਰ ਬ੍ਰਿਜ ਦਾ ਰਸਮੀ ਤੌਰ ਉੱਤੇ ਨੀਂਹ ਪੱਥਰ ਵੀ ਰੱਖਿਆ ਗਿਆ। ਇਸ ਮੌਕੇ ਨੌਜਵਾਨਾਂ ਨੇ ਭੰਗੜਾ ਵੀ ਪੇਸ਼ ਕੀਤਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁਕ ਅਕਾਉਂਟ ਉੱਤੇ ਲਿਖਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਚੱਲ ਰਹੇ 5ਵੇਂ ਰੋਜ਼ਗਾਰ ਮੇਲੇ ਦਾ 30 ਸਤੰਬਰ ਨੂੰ ਸਮਾਪਨ ਹੋ ਚੁੱਕਾ ਹੈ ਅਤੇ ਉਹ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ ਖੁੱਦ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਨ।

ਧੰਨਵਾਦ ਫੇਸਬੁਕ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਹਲਕੇ ਦੇ ਉਮੀਦਵਾਰ ਸਰਕਾਰੀ ਨੌਕਰੀਆਂ ਲਈ ਗਰੁੱਪ-ਸੀ ਪਰੀਖਿਆਵਾਂ ਦੀ ਤਿਆਰੀ ਲਈ ਇੱਕ ਮੁਫ਼ਤ ਕੋਚਿੰਗ ਸੈਂਟਰ ਦੀ ਸਹੂਲਤ ਦੇਣ ਦੀ ਯੋਜਨਾ ਬਣਾਉਣ।

ਇਸ ਮੌਕੇ ਉੱਘੇ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਆਪਣੀ ਪੇਸ਼ਕਾਰੀ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨੌਜਵਾਨਾਂ ਵਿੱਚ ਉਤਸ਼ਾਹ ਭਰਨ ਲਈ ਪੰਜਾਬੀ ਲੋਕ ਨਾਚ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਸੁਰੱਖਿਆ ਪੱਖੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲੱਗਿਆ ਹੈ, ਉੱਥੇ ਨੌਜਵਾਨਾਂ ਨੂੰ ਵੱਖਰੇ ਤੌਰ ਉੱਤੇ ਵਿਸ਼ੇਸ਼ ਸਮਾਗਮ ਕਰਕੇ ਨਿਯੁਕਤੀ ਪੱਤਰ ਵੰਡੇ ਜਾਣਗੇ।

ਇਹ ਵੀ ਪੜ੍ਹੋ: ਭਾਈ ਹਰਪ੍ਰੀਤ ਸਿੰਘ ਦੀ ਕੇ.ਐਸ ਮੱਖਣ ਨੂੰ ਸਲਾਹ

ABOUT THE AUTHOR

...view details