ਪੰਜਾਬ

punjab

ETV Bharat / state

ਕਾਨੂੰਨ ਰੱਦ ਹੋਣ ਤੱਕ ਡਟੇ ਹਾਂ ਕਿਸਾਨਾਂ ਦੇ ਨਾਲ- ਸੀਐੱਮ ਚੰਨੀ - ਖੇਤੀ ਕਾਨੂੰਨਾਂ ਦੇ ਖਿਲਾਫ਼

ਸੀਐੱਮ ਚੰਨੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ਼ ਕੇਂਦਰ ਖਿਲਾਫ ਲੜਾਈ ਵਿਚ ਸਾਡੀ ਸਰਕਾਰ ਕਿਸਾਨਾਂ ਨਾਲ ਖੜੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਕਿਸਾਨਾਂ ਦੇ ਹਿੱਤ ਸਾਨੂੰ ਸਭ ਤੋਂ ਪਿਆਰੇ ਹਨ ਅਤੇ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਤੁਹਾਡੀ ਲੜਾਈ ਵਿਚ ਡਟੇ ਰਹਾਂਗੇ।

ਸੀਐੱਮ ਚੰਨੀ
ਸੀਐੱਮ ਚੰਨੀ

By

Published : Oct 23, 2021, 4:39 PM IST

Updated : Oct 23, 2021, 5:35 PM IST

ਰੂਪਨਗਰ:ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਦੇਣ ਪਿੰਡ ਸਾਲਾਪੁਰ ਪੰਹੁਚੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਫਲਾ ਰੋਪੜ-ਸ੍ਰੀ ਚਮਕੌਰ ਸਾਹਿਬ ਰੋਡ ਤੋਂ ਲੰਘਦੇ ਹੋਏ ਉਨ੍ਹਾਂ ਨੇ ਪਿੰਡ ਝੱਲੀਆਂ ਦੇ ਟੋਲ ਪਲਾਜ਼ੇ ਤੇ ਧਰਨੇ ਤੇ ਬੈਠੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਟੋਲ ਪਲਾਜ਼ਾ ’ਤੇ ਜਾ ਕੇ ਕਿਸਾਨਾਂ ਨਾਲ ਇੱਕਜੁਟਤਾ ਪ੍ਰਗਟਾਵਾ ਕੀਤਾ ਅਤੇ ਨਾਲ ਹੀ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਸੰਘਰਸ਼ ਦੀ ਹਿਮਾਇਤ ਕੀਤੀ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਇਸ ਦੌਰਾਨ ਸੀਐੱਮ ਚੰਨੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ਼ ਕੇਂਦਰ ਖਿਲਾਫ ਲੜਾਈ ਵਿਚ ਸਾਡੀ ਸਰਕਾਰ ਕਿਸਾਨਾਂ ਨਾਲ ਖੜੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਕਿਸਾਨਾਂ ਦੇ ਹਿੱਤ ਸਾਨੂੰ ਸਭ ਤੋਂ ਪਿਆਰੇ ਹਨ ਅਤੇ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਤੁਹਾਡੀ ਲੜਾਈ ਵਿਚ ਡਟੇ ਰਹਾਂਗੇ।

ਇਹ ਵੀ ਪੜੋ: ਸੁਨੀਲ ਜਾਖੜ ਦਾ ਟਵੀਟ, ‘ਗਲੀਆਂ ਹੋ ਜਾਣ ਸੁੰਨੀਆਂ ਤੇ ਵਿੱਚ ਮਿਰਜ਼ਾ ਯਾਰ ਫਿਰੇ‘

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਦੀ ਹਰ ਸੰਭਵ ਮਦਦ ਕੀਤੀ ਜਾਵੇਗਾ ਅਤੇ ਉਨ੍ਹਾਂ ਵੱਲੋਂ ਪੂਰਾ ਸਮਰਥਨ ਵੀ ਕੀਤਾ ਜਾਵੇਗਾ। ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਰੂਪਨਗਰ ਚ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਲਗਾ ਗਏ ਕਿਸਾਨ ਧਰਨੇ ਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਸਰਕਾਰ ਅਤੇ ਕਾਂਗਰਸ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜੋ: ਅਰੂਸਾ ਆਲਮ ਦੇ ਬਹਾਨੇ ਨਵਜੋਤ ਕੌਰ ਸਿੱਧੂ ਦੇ ਕੈਪਟਨ ’ਤੇ ਨਿਸ਼ਾਨੇ

Last Updated : Oct 23, 2021, 5:35 PM IST

ABOUT THE AUTHOR

...view details