ਰੂਪਨਗਰ: ਜ਼ਿਲ੍ਹੇ ਵਿੱਚ ਕਾਮਰੇਡਾਂ ਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਡੀਸੀ ਦਫ਼ਤਰ ਦੇ ਬਾਹਰ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਰੋਜ ਮੁਜ਼ਾਹਰਾ ਕੀਤਾ। ਇਸ ਸਬੰਧੀ ਕਾਮਰੇਡ ਰਘੂਨਾਥ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਗੁਲਾਮ ਬਣਾ ਰਹੀ ਹੈ।
'ਮੋਦੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਗੁਲਾਮ ਬਣਾ ਰਹੀ ਹੈ' - farms bill
ਰੂਪਨਗਰ ਵਿੱਚ ਕਾਮਰੇਡਾਂ ਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਡੀਸੀ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਜ ਮੁਜ਼ਾਹਰਾ ਕੀਤਾ। ਇਸ ਦੇ ਨਾਲ ਹੀ ਮੋਦੀ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਹਰ ਖੇਤਰ ਦਾ ਨਿੱਜੀਕਰਨ ਕਰਕੇ ਪੱਬਲਿਕ ਸੈਕਟਰ ਦੇ ਅਦਾਰਿਆਂ ਨੂੰ ਬੰਦ ਕਰ ਰਹੀ ਹੈ। ਇਸ ਦੇ ਨਾਲ ਹੀ ਕਿਸਾਨ ਵਿਰੋਧੀ ਆਰਡੀਨੈਂਸ ਲਿਆ ਕੇ ਕਿਸਾਨਾਂ ਨੂੰ ਖਤਮ ਕਰ ਰਹੀ ਹੈ। ਅਜਿਹੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕੇਂਦਰੀ ਟ੍ਰੇਡ ਯੂਨੀਅਨਾਂ ਨਾਲ ਸਬੰਧਤ ਰਾਜ ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਸਾਂਝੇ ਰੂਪ ਦੇ ਵਿੱਚ ਕਾਮਰੇਡਾਂ ਨਾਲ ਮਿਲ ਕੇ ਇਸ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਆਪਣਾ ਮੰਗ ਪੱਤਰ ਸੌਂਪਿਆ।
ਇਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਆਮ ਜਨਤਾ ਅਤੇ ਮਜ਼ਦੂਰਾਂ ਦੇ ਹੱਕ ਦੇ ਵਿੱਚ ਫੈਸਲੇ ਨਾ ਲਏ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਪੂਰੇ ਦੇਸ਼ ਵਿੱਚ ਸੰਘਰਸ਼ ਤੇਜ਼ ਕਰ ਦੇਣਗੇ।