ਸ੍ਰੀ ਅਨੰਦਪੁਰ ਸਾਹਿਬ: 2022 ਦੀਆਂ ਚੋਣਾਂ ਨੂੰ ਲੈਕੇ ਪੰਜਾਬ ਦੀਆਂ ਸਾਰੀਆ ਸਿਆਸੀ ਪਾਰਟੀਆਂ ਵੱਲੋਂ ਇੱਕ-ਦੂਜੇ ‘ਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਅਤੇ ਕਿਸੇ ਨਾ ਕਿਸੇ ਤਰ੍ਹਾਂ 2022 ਵਿੱਚ ਪੰਜਾਬ ਦੀ ਸੱਤਾ ਹਾਸਲ ਕਰਨ ਦੇ ਲਈ ਹਰ ਸੰਭਵ ਕੋਸ਼ਿਸ਼ ਇਨ੍ਹਾਂ ਸਿਆਸੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਆਗੂ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ (Congress Government) ਹਰ ਫਰੰਟ ‘ਤੇ ਫੇਲ੍ਹ ਸਾਬਿਤ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ਰੇਤ ਮਾਫ਼ੀਆਂ (Sand forgiveness) ਖ਼ਤਮ ਕਰਨ ਲਈ ਬਿਆਨ ਦੇਣ ਨਾਲ ਕੁਝ ਨਹੀਂ ਹੋਣਾ, ਅਤੇ ਰੇਤ ਮਾਫੀ ਨੂੰ ਖ਼ਤਮ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੂੰ ਸਖ਼ਤ ਐਕਸ਼ਨ ਲੈਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਸਿਰਫ਼ ਬਿਆਨਾਂ ਦੇ ਜ਼ਰੀਏ ਹੀ ਰੇਤ ਮਾਫੀ ਖ਼ਤਮ ਕਰ ਰਹੇ ਹਨ, ਪਰ ਉਸ ਨੂੰ ਜ਼ਮੀਨੀ ਤੌਰ ‘ਤੇ ਖ਼ਤਮ ਕਰਨ ਦੇ ਲਈ ਕੋਈ ਐਕਸ਼ਨ ਨਹੀਂ ਲੈ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੋ ਵੀ ਰੇਤ ਮਾਫੀ ਹੈ, ਉਹ ਕਾਂਗਰਸੀਆਂ ਤੇ ਅਕਾਲੀਆਂ ਦੇ ਲੀਡਰਾਂ ਵੱਲੋਂ ਚਲਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਰੇਤ ਮਾਫੀ ‘ਤੇ ਇਲਜ਼ਾਮ ਲਗਾਉਣ ਦੇ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਰੇਤ ਮਾਫੀਆ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕਰੋੜਾ ਦੀ ਪ੍ਰਾਪਟੀ ਬਣਾਈ ਹੈ।