ਰੂਪਨਗਰ: ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 25ਵੀਂ ਬਰਸੀ ਹੈ। 31 ਅਗਸਤ 1995 ਵਿੱਚ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।
ਬੇਅੰਤ ਸਿੰਘ ਦੀ ਬਰਸੀ ਮੌਕੇ ਕਾਂਗਰਸੀਆਂ ਦੀ ਪੰਜਾਬੀਆਂ ਨੂੰ ਅਪੀਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਅੱਜ 25ਵੀਂ ਬਰਸੀ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਰਾਜੇਸ਼ਵਰ ਸਿੰਘ ਲਾਲੀ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਕਾਰਨ ਹੀ ਅੱਜ ਪੰਜਾਬ ਵਿੱਚ ਸ਼ਾਂਤੀ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਰਜੇਸ਼ਵਰ ਸਿੰਘ ਲਾਲੀ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਅੰਤ ਸਿੰਘ ਦੀ ਕੁਰਬਾਨੀ ਕਰਕੇ ਅੱਜ ਪੰਜਾਬ ਦੇ ਵਿੱਚ ਅਮਨ ਅਤੇ ਸ਼ਾਂਤੀ ਬਹਾਲ ਹੈ।
ਹੁਣ ਪੰਨੂ ਵਰਗੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ ਅਤੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ। ਰਾਜੇਸ਼ਵਰ ਲਾਲੀ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਵਾਲੇ ਅਜਿਹੇ ਲੋਕਾਂ ਦੇ ਬਹਿਕਾਵੇ ਵਿੱਚ ਨਾ ਆਉਣ ਕਿਉਂਕਿ ਬਹੁਤ ਹੀ ਮੁਸ਼ਕਿਲ ਦੇ ਨਾਲ ਪੰਜਾਬ ਦੇ ਵਿੱਚ ਇੱਕ ਵਾਰ ਮੁੜ ਅਮਨ ਤੇ ਸ਼ਾਂਤੀ ਹੋਈ ਹੈ। ਪੰਨੂ ਵਰਗੇ ਜੋ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ, ਉਨ੍ਹਾਂ ਦੀਆਂ ਗੱਲਾਂ ਦੇ ਵਿੱਚ ਪੰਜਾਬੀ ਨਾ ਆਉਣ।