ਰੋਪੜ: ਜ਼ਿਲ੍ਹੇ ਵਿੱਚ ਆਏ ਦਿਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਰੋਪੜ ਜ਼ਿਲ੍ਹੇ ਵਿੱਚ ਹੁਣ ਤੱਕ 12 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਜਿੱਥੇ ਇੱਕ ਪਾਸੇ ਸਰਕਾਰ ਵੱਲੋਂ ਸਖ਼ਤਾਈ ਵਰਤੀ ਜਾ ਰਹੀ ਹੈ। ਉੱਥੇ ਹੀ ਹੁਣ ਰੋਪੜ ਦੀ ਡੀਸੀ ਵੀ ਸਖ਼ਤ ਹੋ ਗਈ ਹੈ।
ਰੋਪੜ ਜ਼ਿਲ੍ਹੇ ਦੇ ਕੰਨਟੈਨਮੈਂਟ ਜ਼ੋਨ 'ਚ ਰਹਿੰਦੇ ਲੋਕਾਂ ਦੇ ਕੋਰੋਨਾ ਟੈਸਟ ਲਾਜ਼ਮੀ - ਰੋਪੜ ਡਿਪਟੀ ਕਮਿਸ਼ਨ
ਰੋਪੜ ਵਿੱਚ ਕੋਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਐਲਾਨ ਕੀਤਾ ਹੈ ਕਿ ਜ਼ਿਲ੍ਹੇ ਮਾਈਕਰੋ ਕੰਨਟੈਨਮੈਂਟ ਜ਼ੋਨ ਵਿੱਚ ਵਸਦੇ ਸਾਰੇ ਲੋਕਾਂ ਦੇ ਕੋਵਿਡ ਟੈਸਟ ਹੋਣ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਆਉਣ ਤੱਕ ਉਕਤ ਸਾਰੇ ਇਲਾਕੇ ਮੁਕੰਮਲ ਤੌਰ 'ਤੇ ਬੰਦ ਰਹਿਣਗੇ।
ਰੋਪੜ ਦੀ ਡਿਪਟੀ ਕਮਿਸ਼ਨਰ ਦੇ ਬੁੱਧਵਾਰ ਨੂੰ ਦੇਰ ਸ਼ਾਮ ਐਲਾਨ ਕਰ ਦਿੱਤਾ ਹੈ ਕਿ ਜ਼ਿਲ੍ਹੇ ਦੇ ਜਿਹੜੇ ਇਲਾਕੇ ਮਾਈਕਰੋ ਕੰਨਟੈਨਮੈਂਟ ਜ਼ੋਨ ਅਧੀਨ ਬੰਦ ਹਨ। ਉਨ੍ਹਾਂ ਵਿੱਚ ਵਸਦੇ ਸਾਰੇ ਲੋਕਾਂ ਦੇ ਕੋਵਿਡ ਟੈਸਟ ਹੋਣ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਆਉਣ ਤੱਕ ਉਕਤ ਸਾਰੇ ਇਲਾਕੇ ਮੁਕੰਮਲ ਤੌਰ 'ਤੇ ਬੰਦ ਰਹਿਣਗੇ। ਉਨ੍ਹਾਂ ਵਿੱਚ ਵਸਦੇ ਲੋਕਾਂ ਨੂੰ ਇਲਾਕੇ ਤੋਂ ਬਾਹਰ ਆਉਣ-ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਕੇਵਲ ਮੈਡੀਕਲ ਐਮਰਜੈਂਸੀ ਜਾਂ ਸਰਕਾਰੀ ਕਰਮਚਾਰੀ ਨੂੰ ਛੁਟ ਮਿਲੇਗੀ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਜ਼ਿਲ੍ਹੇ ਭਰ ਵਿੱਚ ਸੀਲ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਆਪਣੇ ਅਤੇ ਆਪਣੇ ਬੱਚਿਆਂ ਦੇ ਕੋਵਿਡ-19 ਦੇ ਟੈਸਟ ਲਾਜ਼ਮੀ ਕਰਵਾਉਣ। ਡੀਸੀ ਨੇ ਕਿਹਾ ਰਾਸ਼ਨ ਅਤੇ ਜ਼ਰੂਰੀ ਸਾਮਾਨ ਲਈ ਹੈਲਪਲਾਇਨ ਨੰਬਰ ਪਹਿਲਾ ਹੀ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਸਮੂਹ ਸੀਲ ਇਲਾਕਿਆਂ ਵਿੱਚ ਰਹਿੰਦੇ ਸਾਰਿਆਂ ਦੇ ਟੈਸਟ ਹੋਣ ਤੱਕ ਇਲਾਕੇ ਸੀਲ ਹੀ ਰਹਿਣਗੇ।