ਰੂਪਨਗਰ: ਪੰਜਾਬ ਵਿਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਣ ਦੀ ਸਮੱਸਿਆ (Incidents of stubble burning) ਉਤੇ ਕਾਬੂ ਪਾਉਣ ਲਈ ਜ਼ਿਲ੍ਹੇ ਵਿੱਚ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਤੇ ਕੰਟਰੋਲ ਰੂਮਾਂ ਦੇ ਟੈਲੀਫੋਨ ਨੰਬਰ 01881- 221156 ਅਤੇ 1077 ਤੇ ਫੋਨ ਕਰ ਕੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਬਾਬਤ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਇਹ ਵੀ ਪੜੋ:ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਸੁਹਾਗਣਾਂ 'ਚ ਖੁਸ਼ੀ ਦੀ ਲਹਿਰ, ਬਜ਼ਾਰਾਂ 'ਚ ਲੱਗੀਆਂ ਰੌਣਕਾਂ
ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਵੱਲੋਂ ਦੱਸਿਆਂ ਗਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ (Incidents of stubble burning) ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਅਧੀਕਾਰੀ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਸਲਾ ਲੋਕਾਂ ਦੀ ਸਿਹਤ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਸਬੰਧਿਤ ਹੈ ਇਸ ਲਈ ਇਸ ਸਬੰਧੀ ਕੋਈ ਢਿੱਲ ਨਾ ਵਰਤੀ ਜਾਵੇ।
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਰਹੋ ਸਵਾਧਾਨ
ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਕਿਸਾਨ ਮਿਲਣੀਆਂ ਫਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ (Disposal of crop residues) ਲਈ ਮਸ਼ੀਨਾਂ ਦਾ ਬੰਦੋਬਸਤ ਕਰਨ ਪਿੰਡਾਂ ਵਿਚ ਪ੍ਰਚਾਰ ਸਮੱਗਰੀ ਵੰਡਣ ਤੋਂ ਇਲਾਵਾ ਹੋਰ ਢੰਗ ਤਰੀਕਿਆਂ ਨਾਲ ਵੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਖਿਲਾਫ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।
ਇਹ ਵੀ ਪੜੋ:ਕਿਸਾਨਾਂ ਲਈ ਅਹਿਮ ਖ਼ਬਰ, ਕਣਕ ਦਾ ਬੀਜ ਸਬਸਿਡੀ ਉੱਤੇ ਲੈਣ ਲਈ ਇਸ ਤਰ੍ਹਾਂ ਭਰੋ ਬਿਨੈ ਪੱਤਰ