ਪੰਜਾਬ

punjab

ETV Bharat / state

ਕੋਰੋਨਾ ਮਹਾਂਮਾਰੀ: ਸਰਕਾਰ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਨਹੀਂ ਜਾਵੇਗਾ ਬਖ਼ਸ਼ਿਆ

ਕੋਰੋਨਾ ਮਹਾਂਮਾਰੀ ਉੱਤੇ ਲਗਾਮ ਲਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀਜੀਪੀ ਦੇ ਵੀਕੈਂਡ ਲੌਕਡਾਊਨ ਤੇ ਹੋਰ ਨਿਯਮਾਂ ਨੂੰ ਲੈ ਕੇ ਨਵੇਂ ਨਿਰਦੇਸ਼ ਜਾਰੀ ਹੋਏ ਹਨ ਜਿਸ ਤਹਿਤ ਰੂਪਨਗਰ ਪੁਲਿਸ ਮੁਸਤੈਦ ਹੋ ਗਈ ਹੈ।

ਫ਼ੋਟੋ
ਫ਼ੋਟੋ

By

Published : Sep 3, 2020, 12:39 PM IST

ਰੂਪਨਗਰ: ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਜਿੱਥੇ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਉੱਥੇ ਹੀ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਇਜ਼ਾਫਾ ਹੋ ਰਿਹਾ ਹੈ। ਇਸ ਵਧਦੇ ਪ੍ਰਕੋਪ ਉੱਤੇ ਲਗਾਮ ਲਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀਜੀਪੀ ਦੇ ਵੀਕੈਂਡ ਲੌਕਡਾਊਨ ਨੂੰ ਲੈ ਕੇ ਨਵੇਂ ਨਿਰਦੇਸ਼ ਜਾਰੀ ਹੋਏ ਹਨ। ਪੰਜਾਬ ਸਰਕਾਰ ਦੇ ਜਾਰੀ ਇਨ੍ਹਾਂ ਆਦੇਸ਼ਾਂ ਨੂੰ ਰੂਪਨਗਰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਪੁਲਿਸ ਵੀ ਮੁਸਤੈਦ ਹੋ ਗਈ ਹੈ। ਇਸ ਦੀ ਪੁਸ਼ਟੀ ਐਸਪੀ ਅੰਕੁਰ ਗੁਪਤਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਨ ਦੌਰਾਨ ਕੀਤੀ।

ਵੀਡੀਓ

ਐਸਪੀ ਅੰਕੁਰ ਗੁਪਤਾ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਨ੍ਹਾਂ ਉੱਤੇ ਲਗਾਮ ਲਾਉਣ ਲਈ ਸੂਬਾ ਸਰਕਾਰ ਨੇ ਸਤੰਬਰ ਮਹੀਨੇ ਵਿੱਚ ਨਵੇਂ ਨਿਯਮਾਂ ਨਾਲ ਵੀਕੈਂਡ ਲੌਕਡਾਊਨ ਲਗਾਇਆ ਹੈ ਜਿਸ ਨੂੰ ਰੂਪਨਗਰ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਲੌਕਡਾਊਨ ਦੌਰਾਨ ਸਰਕਾਰ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ ਜਿਸ ਮੁਤਾਬਕ 217 ਚਲਾਨ ਕੀਤੇ ਗਏ ਹਨ ਜਿਨ੍ਹਾਂ ਦੇ ਵਿੱਚ ਮਾਸਕ ਨਾ ਪਾਉਣਾ, ਸਮਾਜਿਕ ਦੂਰੀ ਨਾ ਬਣਾ ਕੇ ਰੱਖਣਾ ਆਦਿ ਇਸ ਤੋਂ ਇਲਾਵਾ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਅਤੇ ਕਈਆਂ ਦੇ ਖਿਲਾਫ ਮਾਮਲੇ ਵੀ ਦਰਜ ਕੀਤੇ ਗਏ ਹਨ।

ਅੰਕੁਰ ਗੁਪਤਾ ਨੇ ਕਿਹਾ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਸਾਰਿਆਂ ਨੂੰ ਦੁਕਾਨਾਂ ਬੰਦ ਕਰਨਾ ਲਾਜ਼ਮੀ ਹੈ। ਜੇਕਰ ਕੋਈ ਦੁਕਾਨਦਾਰ ਇਸ ਨਿਯਮ ਦੀ ਪਾਲਣਾ ਨਹੀਂ ਕਰਦਾ ਤਾਂ ਉਨ੍ਹਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਿਛਲੇ ਦਿਨੀਂ ਕੁਝ ਦੁਕਾਨਾਂ ਬਾਰੇ ਸਾਨੂੰ ਸ਼ਿਕਾਇਤਾਂ ਵੀ ਮਿਲੀਆਂ ਸਨ ਜੋ ਸਮੇਂ ਸਿਰ ਆਪਣੀਆਂ ਦੁਕਾਨਾਂ ਬੰਦ ਨਹੀਂ ਕਰ ਰਹੇ ਸਨ ਜਿਨ੍ਹਾਂ ਦੇ ਵਿਰੁੱਧ ਅਸੀਂ ਬਣਦੀ ਕਾਰਵਾਈ ਵੀ ਕੀਤੀ ਹੈ ਅਤੇ ਉਨ੍ਹਾਂ ਵਿਰੁੱਧ ਮਾਮਲੇ ਵੀ ਦਰਜ ਕੀਤੇ ਹਨ।

ਇਹ ਵੀ ਪੜ੍ਹੋ:ਗਾਹਕਾਂ ਦੀ ਉਡੀਕ 'ਚ ਬੈਗਾਂ ਦਾ ਕੰਮਕਾਜ ਠੱਪ

ABOUT THE AUTHOR

...view details