ਰੂਪਨਗਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ "ਮਿਸ਼ਨ ਫ਼ਤਿਹ" 2.0 ਤਹਿਤ ਡਿਪਟੀ ਕਮਿਸ਼ਨਰ ਨੇ ਕੋਰੋਨਾ ਵਾਰੀਅਰਜ਼ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕੋਰੋਨਾ ਵਾਰੀਅਸ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੋਵਿਡ-19 ਮਹਾਂਮਾਰੀ ਦੌਰਾਨ ਡਿਊਟੀ ਨਿਭਾਉਣ ਲਈ ਸਨਮਾਨਤ ਕੀਤਾ।
ਕੋਵਿਡ-19 ਦੌਰਾਨ ਡਿਊਟੀ ਨਿਭਾ ਰਹੇ ਕੋਰੋਨਾ ਵਾਰੀਅਰਜ਼ ਨੂੰ ਕੀਤਾ ਗਿਆ ਸਨਮਾਨਤ
ਪੰਜਾਬ ਸਰਕਾਰ ਦੀ ਮੁਹਿੰਮ "ਮਿਸ਼ਨ ਫ਼ਤਿਹ" ਤਹਿਤ ਰੂਪਨਗਰ ਦੀ ਡਿਪਟੀ ਕਮਿਸ਼ਨਰ ਨੇ ਕੋਰੋਨਾ ਵਾਰੀਅਰਜ਼ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਤ ਕੀਤਾ। ਡਾਕਟਰ, ਸਿਹਤ ਵਿਭਾਗ ਕਰਮਚਾਰੀ, ਪੁਲਿਸ ਮੁਲਾਜ਼ਮ, ਵਲੰਟੀਅਰਜ਼ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਡਿਊਟੀ ਨਿਭਾਉਣ ਲਈ ਸਨਮਾਨਤ ਕੀਤਾ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਤੇ ਹੋਰਨਾਂ ਕਈ ਅਧਿਕਾਰੀ ਮੌਜੂਦ ਰਹੇ। ਡੀਸੀ ਵੱਲੋਂ ਡਾਕਟਰ, ਸਿਹਤ ਵਿਭਾਗ ਕਰਮਚਾਰੀ, ਪੁਲਿਸ ਮੁਲਾਜ਼ਮ, ਵਲੰਟੀਅਰਸ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਡਿਊਟੀ ਨਿਭਾਉਣ ਲਈ ਸਨਮਾਨਤ ਕੀਤਾ ਗਿਆ ਹੈ। ਕੋਰੋਨਾ ਵਾਰੀਅਰਜ਼ ਨੂੰ ਪ੍ਰਸ਼ੰਸਾ ਪੱਤਰ ਦੇ ਨਾਲ ਵਿਸ਼ੇਸ਼ ਸਰੁੱਖਿਆ ਕਿੱਟ ਵੀ ਵੰਡੀ ਗਈ। ਇਸ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ, ਸੈਨੇਟਾਈਜ਼ਰ,ਗਲਵਜ਼ ਆਦਿ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਕੋਰੋਨਾ ਵਾਰੀਅਰਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕੋਰੋਨਾ ਵਾਰੀਅਰਜ਼ ਕੋਰੋਨਾ ਸੰਕਟ ਦੌਰਾਨ ਅਹਿਮ ਭੂਮਿਕਾ ਅਦਾ ਕਰ ਰਹੇ ਹਨ। ਡੀਸੀ ਨੇ ਕੋਰੋਨਾ ਵਾਰੀਅਰਜ਼ ਨੂੰ ਆਪਣੀਆਂ ਸੇਵਾਵਾਂ ਦੇਣ ਲਈ ਧੰਨਵਾਦ ਕੀਤਾ। ਇਸ ਤੋਂ ਇਲਾਵਾ ਡੀਸੀ ਨੇ ਆਮ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਲਈ ਘਰਾਂ 'ਚ ਰਹਿਣ ਤੇ ਸਰਕਾਰੀ ਹਿਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।