ਰੂਪਨਗਰ :ਪੰਜਾਬ ਵਿੱਚ ਜਿੱਥੇ ਪੰਚਾਇਤੀ ਚੋਣਾਂ ਅਤੇ ਨਗਰ ਕੌਂਸਲ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ, ਜਿਸ ਕਾਰਨ ਹੁਣ ਆਮ ਆਦਮੀ ਪਾਰਟੀ ਦੇ ਸੰਗਠਨ ਵਿਚ ਲਗਾਤਾਰ ਵਾਧਾ ਹੋਣ ਲੱਗ ਪਿਆ ਹੈ। ਰੋਜ਼ਾਨਾਂ ਹੀ ਸੰਗਠਨ ਵਿੱਚ ਨਵੇਂ ਆਗੂ ਅਤੇ ਵਰਕਰ ਸ਼ਾਮਿਲ ਹੋ ਰਹੇ ਹਨ। ਬੀਤੇ ਦਿਨੀ ਸ਼੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ਦੇ ਨਗਰ ਕੌਂਸਲ ਦੇ ਆਗੂ ਐੱਮਸੀ ਆਪਣੇ ਆਪਣੇ ਵਾਰਡਾਂ ਦੇ ਸਰਵ ਪੱਖੀ ਵਿਕਾਸ ਦੇ ਲ਼ਈ ਆਪ ਵਿੱਚ ਸ਼ਾਮਿਲ ਹੋਏ ਹਨ। ਸਹਿਮਤੀ ਦੇ ਲਈ ਉਹਨਾਂ ਨੇ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਹੀ ਅੱਠ ਐੱਮਸੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਆਪ ਵਿੱਚ ਸ਼ਾਮਿਲ ਹੋਏ।
ਸ਼੍ਰੀ ਅਨੰਦਪੁਰ ਸਾਹਿਬ ਦੇ ਨਗਰ ਕੌਂਸਲ ਦੇ ਪ੍ਰਧਾਨ ਸਣੇ ਕੌਂਸਲਰ ਆਪ 'ਚ ਹੋਏ ਸ਼ਾਮਿਲ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਸ਼੍ਰੀ ਅਨੰਦਪੁਰ ਸਾਹਿਬ ਦੇ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕੌਂਸਲਰ ਆਪ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।
ਸਰਕਾਰ ਦੀਆਂ ਲੋਕ ਪੱਖੀ ਨੀਤੀਆਂ :ਨਗਰ ਕੌਂਸਲ ਦੇ ਦਫ਼ਤਰ ਵਿਖੇ ਧੰਨਵਾਦੀ ਪਾਰਟੀ ਰੱਖੀ ਗਈ ਸੀ, ਜਿਸ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਸ਼ੀ ਜਾਹਿਰ ਕੀਤੀ ਕਿ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲੋਕ ਪੱਖੀ ਸਰਵਪੱਖੀ ਵਿਕਾਸ ਨੂੰ ਦੇਖਦੇ ਹੋਏ ਵੱਖ-ਵੱਖ ਪਿੰਡਾਂ ਅਤੇ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।
ਸ਼੍ਰੀ ਅਨੰਦਪੁਰ ਸਾਹਿਬ ਦਾ ਕੀਤਾ ਜਾਵੇਗਾ ਵਿਕਾਸ : ਉਨ੍ਹਾਂ ਕਿਹਾ ਕਿ ਹੁਣ ਰਲ-ਮਿਲ ਕੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੰਮ ਕੀਤਾ ਜਾਵੇਗਾ। ਦੁਨਿਆਂ ਦੇ ਨਕਸ਼ੇ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਨੂੰ ਟੂਰਿਸਟ ਅਤੇ ਸੁੰਦਰ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ। ਉਹਨਾਂ ਕਿਹਾ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਅਤੇ ਹੁਣ ਨਗਰ ਕੌਂਸਲ ਅਨੰਦਪੁਰ ਸਾਹਿਬ ਵੀ ਆਮ ਆਦਮੀ ਪਾਰਟੀ ਦੀ ਹੋ ਚੁੱਕੀ ਹੈ। ਹੁਣ ਅਨੰਦਪੁਰ ਸਾਹਿਬ ਦੇ ਸੁੰਦਰੀਕਰਨ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਹੋਰ ਵੀ ਕਈ ਮੁੱਦਿਆਂ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਹੈ।