ਰੂਪਨਗਰ: ਜ਼ਿਲ੍ਹੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵਧ ਰਹੀ ਹੈ। ਜ਼ਿਲ੍ਹੇ 'ਚ ਹੁਣ 14 ਕੋਰੋਨਾ ਐਕਟਿਵ ਮਰੀਜ਼ ਹਨ, ਜਿਨ੍ਹਾਂ ਵਿੱਚੋਂ 5 ਮਰੀਜ਼ ਨੰਗਲ ਇਲਾਕੇ ਨਾਲ ਸਬੰਧਿਤ ਹਨ। ਦੱਸ ਦਈਏ ਕਿ ਇਨ੍ਹਾਂ ਵਿੱਚੋਂ ਇੱਕ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਗਿਆ ਹੈ, ਜੋ ਨੰਗਲ ਦਾ ਰਹਿਣ ਵਾਲਾ ਹੈ।
ਇਸ ਸਬੰਧੀ ਰੂਪਨਗਰ ਦੇ ਸਿਵਲ ਸਰਜਨ ਡਾ. ਐਚਐਨ ਸ਼ਰਮਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਨੰਗਲ 'ਚ ਹੁਣ 5 ਮਰੀਜ਼ ਕੋਰੋਨਾ ਐਕਟਿਵ ਹਨ, ਜਿਸ ਕਾਰਨ ਨੰਗਲ ਦੇ ਰਾਜ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਬੀਬੀਐੱਮ ਕਲੋਨੀ ਨੂੰ ਮਾਈਕਰੋ ਕੰਟੇਂਨਮੈਂਟ ਜ਼ੋਨ ਐਲਾਨ ਦਿੱਤਾ ਹੈ।