ਰੂਪਨਗਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਸਹਿਮਿਆਂ ਹੋਇਆ ਹੈ। ਚੀਮਾ ਨੇ ਕਿਹਾ ਕਿ ਬੱਚੇ ਅਤੇ ਉਨ੍ਹਾਂ ਦੇ ਮਾਪੇ ਵੀ ਸਹਿਮੇ ਹੋਏ ਹਨ ਅਤੇ ਸੂਬੇ ਦੇ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।
ਉਨ੍ਹਾਂ ਸ਼ਰਾਬ ਸਸਤੀ ਕੀਤੇ ਜਾਣ ਦੇ ਮੁੱਦੇ ’ਤੇ ਵੀ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੇ ਅੰਦਰ ਸ਼ਰਾਬ ਸਸਤੀ ਕਰਨ ਦਿੱਲੀ ਅੰਦਰ ਵੱਡੇ ਵੱਡੇ ਇਸ਼ਤਿਹਾਰ ਦਿੱਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਮਝ ਤੋਂ ਬਾਹਰ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਪ੍ਰਾਥਮਿਕਤਾ ਕੀ ਹੈ ? ਡਾ. ਚੀਮਾ ਨੇ ਕਿਹਾ ਕਿ ਸ਼ਰਾਬ ਦੀ ਬੋਤਲ ਦੇ ਉੱਪਰ ਵੀ ਲਿਖਿਆ ਹੁੰਦਾ ਕਿ ਸ਼ਰਾਬ ਪੀਣੀ ਸਿਹਤ ਦੇ ਲਈ ਹਾਨੀਕਾਰਕ ਹੈ ਪ੍ਰੰਤੂ ਬਜਾਏ ਇਸ ਗੱਲ ’ਤੇ ਧਿਆਨ ਦੇਣ ਤੋਂ ਸੂਬੇ ਦੀ ਸਰਕਾਰ ਨੇ ਪੰਜਾਬ ਦੇ ਅੰਦਰ ਸ਼ਰਾਬ ਸਸਤੀ ਕਰ ਦਿੱਤੀ ਹੈ।