ਪੰਜਾਬ

punjab

ਈਟੀਵੀ ਭਾਰਤ ਦੀ ਖ਼ਬਰ ਦਾ ਅਸਰ, ਸਾਬਕਾ ਸਿੱਖਿਆ ਮੰਤਰੀ ਨੇ ਫ਼ੜੀ ਵਿਦਿਆਰਥੀਆਂ ਦੀ ਬਾਂਹ

ਪਿਛਲੇ ਦਿਨੀਂ ਰੂਪਨਗਰ ਵਿੱਚ ਆਏ ਹੜ੍ਹਾਂ ਤੋਂ ਬਾਅਦ ਕਈ ਸਕੂਲੀ ਵਿਦਿਆਰਥੀਆਂ ਦੀਆਂ ਕਿਤਾਬਾਂ, ਬਸਤੇ ਅਤੇ ਹੋਰ ਸਮਾਨ ਪਾਣੀ ਵਿੱਚ ਰੁੜ੍ਹ ਗਿਆ ਸੀ। ਸਾਬਕਾ ਸਿੱਖਿਆ ਮੰਤਰੀ ਦਲਜੀਤ ਚੀਮਾ ਇਹ ਸਮਾਨ ਸਾਰੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਮੁਫ਼ਤ ਵੰਡਣਗੇ।

By

Published : Aug 23, 2019, 8:45 PM IST

Published : Aug 23, 2019, 8:45 PM IST

ਹੜ੍ਹਾਂ ਤੋਂ ਬਾਅਦ ਸਾਬਕਾ ਸਿੱਖਿਆ ਮੰਤਰੀ ਨੇ ਫ਼ੜ੍ਹੀ ਵਿਦਿਆਰਥੀਆਂ ਦੀ ਬਾਂਹ

ਰੂਪਨਗਰ : ਹੜ੍ਹਾਂ ਤੋਂ ਬਾਅਦ ਰੂਪਨਗਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਦੀਆਂ ਕਿਤਾਬਾਂ ਹੜ੍ਹਾਂ ਕਾਰਨ ਖ਼ਰਾਬ ਹੋ ਗਈਆਂ ਹਨ। ਇਹ ਖਬਰ ਈਟੀਵੀ ਭਾਰਤ ਵੱਲੋਂ ਪ੍ਰਮੁੱਖਤਾ ਦੇ ਨਾਲ ਨਸ਼ਰ ਕੀਤੀ ਗਈ ਸੀ।

ਵੇਖੋ ਵੀਡੀਓ।

ਇਸ ਤੋਂ ਬਾਅਦ ਰੂਪਨਗਰ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਇਨ੍ਹਾਂ ਪ੍ਰਭਾਵਿਤ ਬੱਚਿਆਂ ਨੂੰ ਸਕੂਲ ਦੀਆਂ ਕਾਪੀਆਂ, ਕਿਤਾਬਾਂ, ਪੈੱਨ, ਪੈਨਸਲਾਂ ਮੁਫਤ ਵੰਡਣਗੇ। ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਆਏ ਹੜ੍ਹਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿੱਚ ਜਿੱਥੇ ਲੋਕਾਂ ਦਾ ਜਾਇਦਾਦ ਅਤੇ ਹੋਰ ਸਾਮਾਨ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਹੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੀਆਂ ਕਾਪੀਆਂ-ਕਿਤਾਬਾਂ ਤੇ ਸਕੂਲ ਬੈਗ ਵੀ ਚਿੱਕੜ ਵਾਲੇ ਪਾਣੀ ਨਾਲ ਖ਼ਰਾਬ ਹੋ ਗਏ ਹਨ।

ਈਟੀਵੀ ਭਾਰਤ ਵੱਲੋਂ ਵੀ ਇਨ੍ਹਾਂ ਹਲਾਤਾਂ ਨੂੰ ਪ੍ਰਮੁੱਖਤਾ ਦੇ ਨਾਲ ਨਸ਼ਰ ਕੀਤਾ ਗਿਆ ਸੀ, ਇਸ ਲਈ ਸਾਬਕਾ ਸਿੱਖਿਆ ਮੰਤਰੀ ਨੇ ਇਹ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ ਰੂਪਨਗਰ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪ੍ਰਭਾਵਿਤ ਸਕੂਲੀ ਬੱਚਿਆਂ ਨੂੰ ਕਾਪੀਆਂ-ਕਿਤਾਬਾਂ, ਪੈੱਨ, ਪੈਨਸਿਲਾਂ ਅਤੇ ਹੋਰ ਸਮਾਨ ਮੁਫ਼ਤ ਵੰਡਿਆ ਜਾਵੇਗਾ।

ਚੀਮਾ ਵੱਲੋਂ ਉਨ੍ਹਾਂ ਵਾਸਤੇ ਤਿੰਨ ਟੋਲ ਫ਼ਰੀ ਨੰਬਰ ਵੀ ਜਾਰੀ ਕੀਤੇ ਗਏ ਹਨ ਜਿਸ 'ਤੇ ਜ਼ਰੂਰਤਮੰਦ ਪਰਿਵਾਰ ਜਾਂ ਬੱਚੇ ਫੋਨ ਕਰ ਕੇ ਕਿਤਾਬਾਂ ਕਾਪੀਆਂ ਲੈਣ ਵਾਸਤੇ ਨੋਟ ਕਰਵਾ ਸਕਦੇ ਹਨ। ਦਲਜੀਤ ਚੀਮਾ ਨੇ ਕਿਹਾ ਕਿ ਲੋੜਵੰਦ ਬੱਚਿਆਂ ਨੂੰ ਇਹ ਸਾਰਾ ਸਾਮਾਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।

ਵਿਦਿਆਰਥੀ ਹੇਠ ਦਿੱਤੇ ਨੰਬਰਾਂ ਉੱਤੇ ਸੰਪਰਕ ਕਰ ਸਕਦੇ ਹਨ :

  • 9781409200
  • 9780482100
  • 9872464809

ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੇ ਦੁੱਖ ਦਰਦ ਨੂੰ ਈਟੀਵੀ ਭਾਰਤ ਪ੍ਰਮੁੱਖਤਾ ਦੇ ਨਾਲ ਨਸ਼ਰ ਕਰਦਾ ਆ ਰਿਹਾ ਹੈ ਜਿਹਦਾ ਇਹ ਅਸਰ ਰੂਪਨਗਰ ਦੇ ਵਿੱਚ ਹੋਇਆ ਜਿੱਥੇ ਪੀੜਤ ਪਰਿਵਾਰਾਂ ਨੂੰ ਤੇ ਉਨ੍ਹਾਂ ਦੇ ਬੱਚਿਆਂ ਨੂੰ ਸਾਬਕਾ ਸਿੱਖਿਆ ਮੰਤਰੀ ਵੱਲੋਂ ਮੁਫ਼ਤ ਕਿਤਾਬਾਂ ਕਾਪੀਆਂ ਦੇਣ ਦਾ ਐਲਾਨ ਕੀਤਾ ਗਿਆ ਹੈ।

ਕੌਮਾਂਤਰੀ ਨਗਰ ਕੀਰਤਨ ਦਾ ਪ੍ਰਯਾਗਰਾਜ ਪਹੁੰਚਣ 'ਤੇ ਭਰਵਾਂ ਸਵਾਗਤ

ਉੱਧਰ ਦੂਜੇ ਪਾਸੇ ਪੰਜਾਬ ਦੇ ਸਿੱਖਿਆ ਮੰਤਰੀ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੇ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

ABOUT THE AUTHOR

...view details