ਰੂਪਨਗਰ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਪ੍ਰੈੱਸ ਵਾਰਤਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਬਿਜਲੀ ਸੰਕਟ ਤੇ ਬੋਲਦਿਆਂ ਕਾਂਗਸਰ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲਿਆ ਗਿਆ ।
ਚੀਮਾ ਦਾ ਕਹਿਣਾ ਸੀ ਅਰਵਿੰਦ ਕੇਜਰੀਵਾਲ ਵੱਲੋਂ ਸੁਪਰੀਮ ਕੋਰਟ ਦੇ ਵਿੱਚ ਇੱਕ ਪਟੀਸ਼ਨ ਪਾਈ ਗਈ ਸੀ ਜਿਸ ਵਿੱਚ ਤਿੰਨ ਸੌ ਕਿਲੋਮੀਟਰ ਦੇ ਅੰਦਰ ਪੈਂਦੇ ਥਰਮਲ ਪਲਾਂਟਾਂ ਨੂੰ ਬੰਦ ਕਰਨ ਦੀ ਗੱਲ ਕਹੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਦੀ ਜੱਦ ਹੇਠ ਪੰਜਾਬ ਦੇ ਥਰਮਲ ਪਲਾਂਟ ਵੀ ਆਉਂਦੇ ਸਨ।ਦਲਜੀਤ ਚੀਮਾ ਨੇ ਕਿਹਾ ਕਿ ਦੋ ਸਰਕਾਰੀ ਥਰਮਲ ਪਲਾਂਟ ਲਹਿਰਾ ਮੁਹੱਬਤ ਅਤੇ ਰੂਪਨਗਰ ਦਾ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਵੀ ਆਉਂਦਾ ਹੈ ਪਰ ਮਾਣਯੋਗ ਕੋਰਟ ਵੱਲੋ ਥਰਮਲ ਪਲਾਂਟ ਬੰਦ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ।