ਰੋਪੜ: ਲੁਧਿਆਣਾ ਤੋਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵਿਰੁੱਧ ਰੂਪਨਗਰ ਦੇ ਡਿਪਟੀ ਕਮਿਸ਼ਨਰ ਦੇ ਕਰਮਚਾਰੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਕਲਮ ਛੋੜ ਹੜਤਾਲ 'ਤੇ ਬੈਠ ਗਏ ਹਨ।
'ਬੈਂਸ ਦੀ ਵਿਧਾਇਕੀ ਰੱਦ ਕੀਤੀ ਜਾਵੇ ਤੇ ਅੱਗੇ ਤੋਂ ਚੋਣ ਨਾ ਲੜਨ ਦਿੱਤੀ ਜਾਵੇ' - ਸਿਮਰਜੀਤ ਸਿੰਘ ਬੈਂਸ
ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਕੀਤੀ ਬਦਸਲੂਕੀ ਦੇ ਮਾਮਲੇ ਵਿੱਚ ਜਿੱਥੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਉਥੇ ਹੀ ਹੁਣ ਪੰਜਾਬ ਭਰ ਦੇ ਸਮੂਹ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮ ਗੁਰਦਾਸਪੁਰ ਡੀਸੀ ਦੇ ਹੱਕ ਵਿੱਚ ਨਿੱਤਰ ਆਏ ਹਨ ਅਤੇ ਕਲਮ ਛੋੜ ਹੜਤਾਲ 'ਤੇ ਬੈਠ ਗਏ ਹਨ।
ਇੱਥੋਂ ਦੇ ਕਰਮਚਾਰੀਆਂ ਦੇ ਆਗੂ ਕ੍ਰਿਸ਼ਨ ਕੁਮਾਰ ਨੇ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਬਦਸਲੂਕੀ ਕਰਕੇ ਬਹੁਤ ਗ਼ਲਤ ਕੀਤਾ ਹੈ ਜਿਸ ਦੇ ਵਿਰੋਧ ਵਿੱਚ ਅੱਜ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰ ਦੇ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਗਈ ਹੈ।
ਕ੍ਰਿਸ਼ਨ ਕੁਮਾਰ ਨੇ ਮੰਗ ਕੀਤੀ ਹੈ ਕਿ ਬੈਂਸ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਰਮਚਾਰੀਆਂ ਵੱਲੋਂ ਵਿਧਾਇਕ ਵਿਰੁੱਧ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਇਹ ਦੁਬਾਰਾ ਚੋਣ ਨਾ ਲੜ ਸਕੇ ਅਤੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਵਿਧਾਇਕ ਬੈਂਸ ਦੀ ਵਿਧਾਇਕੀ ਨੂੰ ਖ਼ਤਮ ਕੀਤਾ ਜਾਵੇ।