ਪੰਜਾਬ

punjab

ETV Bharat / state

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ ਮੌਜੂਦਾ ਹਾਲਾਤਾਂ ਬਾਰੇ ਡੀਸੀ ਨੇ ਸਾਂਝੀ ਕੀਤੀ ਜਾਣਕਾਰੀ

ਜ਼ਿਲ੍ਹੇ ਵਿੱਚ ਕੋਰੋਨਾ ਦੇ ਹਾਲਾਤਾਂ ਦਾ ਵੇਰਵਾ ਦਿੰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 10 ਕੋਰੋਨਾ ਐਕਟਿਵ ਮਰੀਜ਼ ਹਨ, ਜਿਨ੍ਹਾਂ ਦਾ ਇਲਾਜ ਰਾਜਪੁਰਾ ਦੇ ਗਿਆਨ ਸਾਗਰ ਮੈਡੀਕਲ ਹਸਪਤਾਲ ਵਿੱਚ ਚੱਲ ਰਿਹਾ ਹੈ।

ਫ਼ੋਟੋ
ਫ਼ੋਟੋ

By

Published : Jun 1, 2020, 5:47 PM IST

ਰੂਪਨਗਰ: ਜ਼ਿਲ੍ਹੇ ਵਿੱਚ ਕੋਰੋਨਾ ਦੇ ਹਾਲਾਤ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 10 ਕੋਰੋਨਾ ਐਕਟਿਵ ਮਰੀਜ਼ ਹਨ, ਜਿਨ੍ਹਾਂ ਦਾ ਇਲਾਜ ਰਾਜਪੁਰਾ ਦੇ ਗਿਆਨ ਸਾਗਰ ਮੈਡੀਕਲ ਹਸਪਤਾਲ ਵਿੱਚ ਚੱਲ ਰਿਹਾ ਹੈ।

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ ਮੌਜੂਦਾ ਹਾਲਾਤਾਂ ਬਾਰੇ ਡੀਸੀ ਨੇ ਕੀਤੀ ਸਾਂਝੀ ਕੀਤੀ ਜਾਣਕਾਰੀ

ਇਸ ਦੇ ਨਾਲ ਹੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਹੁਣ ਤੱਕ 3209 ਕੋਰੋਨਾ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਦੇ ਵਿੱਚੋਂ 2944 ਦੀ ਰਿਪੋਰਟ ਨੈਗਟਿਵ ਆ ਚੁੱਕੀ ਹੈ ਅਤੇ 148 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਇਹ ਵੀ ਪੜ੍ਹੋ: ਚੀਨੀ ਮਾਮਲਿਆਂ ਦੇ ਮਾਹਿਰ ਤੋਂ ਸਮਝੋ, ਕਿਉਂ ਹਮਲਾਵਰ ਹੈ ਜਿਨਪਿੰਗ !

ਇਨ੍ਹਾਂ ਤੋਂ ਇਲਾਵਾ ਇੰਟਰਸਟੇਟ ਨਾਕਿਆਂ ਰਾਹੀਂ 928 ਵਿਅਕਤੀ ਰੂਪਨਗਰ ਜ਼ਿਲ੍ਹੇ ਦੇ ਵਿੱਚ ਆਏ ਹਨ ਅਤੇ ਇਨ੍ਹਾਂ ਨੂੰ ਘਰਾਂ ਦੇ ਵਿੱਚ ਹੀ ਕੁਆਰੰਟਾਈਨ ਕੀਤਾ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵਿੱਚ ਬਹਾਲ ਹੋਈ ਰੇਲ ਸੇਵਾ ਦੇ ਵਿੱਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਬਾਰੇ ਵੀ ਨਵੀਆਂ ਹਿਦਾਇਤਾਂ ਦੀ ਜਾਣਕਾਰੀ ਸਾਂਝੀ ਕੀਤੀ।

ਕਾਬਿਲੇ-ਗੌਰ ਹੈ ਕਿ ਜ਼ਿਲ੍ਹੇ ਦੇ ਵਿੱਚ 59 ਮਰੀਜ਼ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਘਰ ਪਰਤ ਚੁੱਕੇ ਹਨ ਪਰ ਅਜੇ ਵੀ ਜ਼ਿਲ੍ਹੇ ਦੇ ਵਿੱਚ 10 ਕੋਰੋਨਾ ਦੇ ਐਕਟਿਵ ਹਨ।

ABOUT THE AUTHOR

...view details