ਰੂਪਨਗਰ: ਸੂਬੇ ਭਰ ’ਚ ਕਤਲ ਅਤੇ ਲੁੱਟਾਖੋਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਜਿਸ ਕਾਰਨ ਮਾਨ ਸਰਕਾਰ ਦੇ ਵਿਵਸਥਾ ਅਤੇ ਪੁਲਿਸ ਪ੍ਰਸ਼ਸਾਨ ਦੀ ਕਾਰਵਾਈ ਸਵਾਲਾਂ ਦੇ ਘੇਰੇ ’ਚ ਹੈ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਰੂਪਨਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ (Rupnagar triple murder) ਕਰ ਦਿੱਤਾ ਗਿਆ। ਜਿਸ ਕਾਰਨ ਇਲਾਕੇ ’ਚ ਸਨਸਨੀ ਫੈਲ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਰੂਪਨਗਰ ਦੇ ਪਾਵਰ ਕਾਲੋਨੀ ਦੇ ਕੁਆਰਟਰ ਨੰਬਰ 62 ’ਚ ਸ਼ੱਕੀ ਹਾਲਾਤਾਂ ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ। ਦੱਸ ਦਈਏ ਕਿ ਮ੍ਰਿਤਕਾਂ ਚ ਇੱਕ ਰਿਟਾਇਰਡ ਹਰਚਰਨ ਸਿੰਘ ਅਧਿਆਪਕ ਜੋ ਪਾਵਰਕਾਮ ਦੇ ਸਕੂਲ ਚ ਇਹ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਮ੍ਰਿਤਕ ਦੀ ਬੇਟੀ ਚਰਨਪ੍ਰੀਤ ਕੌਰ ਜੋ ਬਤੌਰ ਡਾ. ਸ੍ਰੀ ਅਨੰਦਪੁਰ ਸਾਹਿਬ ਹਸਪਤਾਲ ਚ ਸੇਵਾਵਾਂ ਨਿਭਾ ਰਹੀ ਸੀ ਅਤੇ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਦੀ ਲਾਸ਼ ਕੁਆਰਟਰ ਚੋਂ ਬਾਰਮਦ ਹੋਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮ੍ਰਿਤਕ ਦਾ ਬੇਟਾ ਪ੍ਰਭਜੋਤ ਇਸ ਸਮੇਂ ਲਾਪਤਾ ਦੱਸਿਆ ਜਾ ਰਿਹਾ ਹੈ। ਪਹਿਲੀ ਨਜ਼ਰ ਚ ਇਹ ਮਾਮਲਾ ਕਤਲ ਦਾ ਜਾਪ ਰਿਹਾ ਹੈ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਮਾਮਲੇ ਨੂੰ ਕਤਲ ਦੀਆਂ ਧਾਰਾਵਾਂ ਅਧੀਨ ਦਰਜ ਕਰ ਲਿਆ ਗਿਆ ਹੈ। ਮੌਕੇ ’ਤੇ ਫੋਰੈਂਸਿਕ ਦੀ ਟੀਮ ਵੀ ਪਹੁੰਚ ਗਈ ਹੈ। ਮਾਮਲੇ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਮਾਮਲਾ ਕਤਲ ਦਾ ਲੱਗ ਰਿਹਾ ਹੈ। ਫਿਲਹਾਲ ਉਨ੍ਹਾਂ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਰਾ ਮਾਮਲਾ ਸਾਫ ਹੋ ਪਾਵੇਗਾ।