ਰੂਪਨਗਰ: ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਲੰਟੀਅਰਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ, ਜਿਸ ਨੂੰ ਮੀਡੀਆ ਤੋਂ ਦੂਰ ਰੱਖਿਆ ਗਿਆ ਪਰ ਇਸ ਮੀਟਿੰਗ ਦੇ ਵਿੱਚ ਅੱਜ ਖੂਬ ਹੰਗਾਮਾ ਹੋਇਆ।
ਮੀਟਿੰਗ ਦੇ ਵਿੱਚ ਆਮ ਆਦਮੀ ਪਾਰਟੀ ਰੂਪਨਗਰ ਦੇ ਓਬਜ਼ਰਵਰ ਸਤਵੀਰ ਵਾਲੀਆ ਮੌਜੂਦ ਸਨ। ਉਨ੍ਹਾਂ ਦਾ ਇੱਕ ਵੀਡੀਓ ਯੂ-ਟਿਊਬ ਉੱਤੇ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਨੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਬਾਰੇ ਭੱਦੀ ਸ਼ਬਦਾਵਲੀ ਵਰਤੀ ਹੈ।
ਇਸ ਬਾਰੇ ਜਦੋਂ ਪਾਰਟੀ ਦੀ ਮੀਟਿੰਗ ਦੇ ਦੌਰਾਨ ਆਮ ਆਦੀ ਪਾਰਟੀ ਰੂਪਨਗਰ ਦੇ ਮੀਡੀਆ ਇੰਚਾਰਜ ਰਣਜੀਤ ਸਿੰਘ ਵੱਲੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੂੰ ਮੀਟਿੰਗ ਦੇ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਅਤੇ ਇਸ ਦੌਰਾਨ ਕਾਫੀ ਬਹਿਸਬਾਜ਼ੀ ਹੋਈ।
ਜਾਣਕਾਰੀ ਅਨੁਸਾਰ ਉਹ ਵਿਵਾਦਤ ਵੀਡੀਓ ਹੁਣ ਯੂ-ਟਿਊਬ ਉੱਤੇ ਨਹੀਂ ਹੈ। ਇਸ ਸਾਰੀ ਘਟਨਾਕ੍ਰਮ ਬਾਰੇ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਮੀਡੀਆ ਇੰਚਾਰਜ ਰਣਜੀਤ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਮੀਟਿੰਗ ਵਿੱਚ ਹੋਏ ਸਾਰੇ ਹੰਗਾਮੇ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਓਬਜ਼ਰਵਰ ਸਤਵੀਰ ਵਾਲਿਆਂ ਨੂੰ ਪਾਰਟੀ ਦੇ ਵਿੱਚੋਂ ਬਾਹਰ ਕੱਢਿਆ ਜਾਵੇ।