ਰੂਪਨਗਰ :ਸ੍ਰੀ ਚਮਕੌਰ ਸਾਹਿਬ ਵਿੱਚ ਬੀਤੀ ਰਾਤ ਸੜਕ ਹਾਦਸੇ ਤੋਂ ਬਾਅਦ ਇੱਕ ਨੌਜਵਾਨ ਦੀ ਮੌਤ ਹੋ ਗਈ, ਪਰ ਨੌਜਵਾਨ ਨੂੰ ਹਸਪਤਾਲ ਵਿਚ ਇਲਾਜ ਨਾ ਮਿਲਣ ਕਾਰਨ ਸਥਾਨਕ ਲੋਕਾਂ ਵੱਲੋਂ ਰੋਸ ਵਜੋਂ ਬੀਤੀ ਰਾਤ ਤੋਂ ਹੀ ਧਰਨਾ ਲਗਾਇਆ ਹੋਇਆ ਹੈ। ਰੋਸ ਪ੍ਰਗਟਾ ਰਹੇ ਲੋਕਾਂ ਦਾ ਕਹਿਣਾ ਹੈ ਕਿ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਵਿੱਚ ਇੱਕ ਵੀ ਡਾਕਟਰ ਮੌਜੂਦ ਨਹੀਂ ਸੀ ਤੇ ਬਾਕੀ ਸਟਾਫ ਵੱਲੋਂ ਵੀ ਨੌਜਵਾਨ ਨੂੰ ਬਚਾਉਣ ਲਈ ਕੁੱਝ ਨਹੀਂ ਕੀਤਾ ਗਿਆ, ਜਿਸਦੇ ਚੱਲਦਿਆਂ ਨੌਜਵਾਨ ਦੀ ਮੌਤ ਹੋ ਗਈ। ਇਸ ਧਰਨੇ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪੁੱਜੇ ਤੇ ਉਨ੍ਹਾਂ ਕਿਹਾ ਕਿ ਹਸਪਤਾਲ ਨੂੰ ਪੀਐਚਸੀ ਤੋਂ ਅਪਗ੍ਰੇਡ ਕੀਤਾ ਗਿਆ ਸੀ, ਪਰ ਅੱਜ ਇੱਥੇ ਡਾਕਟਰਾਂ ਦੀ ਤੈਨਾਤੀ ਨਹੀਂ ਹੈ, ਜਿਸ ਕਾਰਨ ਇਲਾਕੇ ਦੇ ਲੋਕ ਇੱਕ ਸਾਲ ਤੋਂ ਪਰੇਸ਼ਾਨੀਆਂ ਝੇਲ ਰਹੇ ਹਨ।
ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਬਾਹਰ ਪ੍ਰਦਰਸ਼ਨ, ਮੁਆਵਜ਼ੇ ਦੇ ਭਰੋਸੇ ਮਗਰੋਂ ਚੁੱਕਿਆ ਧਰਨਾ - ਰੋਸ ਪ੍ਰਦਰਸ਼ਨ
ਬਾਤੀ ਰਾਤ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਹਾਦਸੇ ਵਿੱਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਉਸ ਨੂੰ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਇਲਾਜ ਕਰਨ ਨੂੰ ਕੋਈ ਡਾਕਟਰ ਨਹੀਂ ਸੀ। ਇਸੇ ਰੋਸ ਵਜੋਂ ਪਰਿਵਾਰ ਤੇ ਲੋਕਾਂ ਵੱਲੋਂ ਹਸਪਤਾਲ ਬਾਹਰ ਧਰਨਾ ਲਾ ਦਿੱਤਾ ਗਿਆ।
ਬੀਤੀ ਰਾਤ ਤੋਂ ਹੀ ਧਰਨਾ ਜਾਰੀ :ਜਾਣਕਾਰੀ ਅਨੁਸਾਰ ਜਗਤਾਰ ਸਿੰਘ ਵਾਸੀ ਪਿੰਡ ਮਕੜੋਨਾ ਟਿੱਪਰ ਨਾਲ ਹਾਸਦਾ ਹੋਣ ਕਾਰਨ ਜ਼ਖਮੀ ਹੋ ਗਿਆ ਸੀ ਤੇ ਉਸਦੀ ਮੌਤ ਹੋ ਗਈ, ਜਿਸ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਬੀਤੀ ਰਾਤ ਤੋਂ ਹੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜੋ ਹੁਣ ਵੀ ਜਾਰੀ ਹੈ। ਐਸਡੀਐਮ ਸ੍ਰੀ ਚਮਕੌਰ ਸਾਹਿਬ ਵੱਲੋਂ ਧਰਨਾ ਦੇ ਰਹੇ ਪਰਿਵਾਰਕ ਮੈਂਬਰਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਪੱਧਰ ਉਤੇ 5 ਲੱਖ ਦੇ ਮੁਆਵਜ਼ੇ ਨੂੰ ਲੈ ਕੇ ਫਾਈਲ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ, ਜਿਸ ਤੋਂ ਬਾਅਦ ਧਰਨਾ ਪ੍ਰਦਰਸ਼ਨ ਖ਼ਤਮ ਹੋਇਆ।
- Farmers Protest: ਜਿੱਤ ਵੱਲ ਵਧਿਆ ਭਾਕਿਯੂ ਡਕੌਂਦਾ ਦਾ ਸੰਘਰਸ਼, ਕੰਪਨੀ ਵੱਲੋਂ ਨਵੀਂ ਥਾਂ ਟੋਲ ਪਲਾਜ਼ਾ ਲਾਉਣ ਦੀ ਤਿਆਰੀ
- ਡੇਰਾ ਪ੍ਰੇਮੀਆਂ ਨੇ ਸਲਾਬਤਪੁਰਾ ’ਚ ਭਲਾਈ ਕਾਰਜ ਕਰਕੇ ਮਨਾਇਆ ਡੇਰਾ ਸੱਚਾ ਸੌਦਾ ਦਾ ਸਥਾਪਨਾ ਦਿਵਸ, ਸੰਗਤ ਦਾ ਆਇਆ ਹੜ੍ਹ
- ਬੇਰੁਜ਼ਗਾਰ ਜੱਥੇਬੰਦੀਆਂ ਵੱਲੋਂ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ, ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ
ਪੁਲਿਸ ਤੇ ਪ੍ਰਸ਼ਾਸਨ ਵੱਲੋਂ ਮੁਆਵਜ਼ੇ ਦਾ ਵਿਸ਼ਵਾਸ ਦਿਵਾਉਣ ਤੋਂ ਬਾਅਦ ਚੁੱਕਿਆ ਧਰਨਾ :ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਵੇਰ ਤੋਂ ਹੀ ਲਗਾਤਾਰ ਧਰਨਾ ਜਾਰੀ ਸੀ ਅਤੇ ਪੀੜਤ ਪੱਖ ਵੱਲੋਂ 10 10 ਲੱਖ ਦੀ ਸਰਕਾਰੀ ਸਹਾਇਤਾ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਸੀ। ਲੰਮਾ ਸਮਾਂ ਇਸ ਉੱਤੇ ਬਹਿਸਬਾਜ਼ੀ ਹੁੰਦੀ ਰਹੀ, ਪਰ ਇਸ ਮਾਮਲੇ ਦਾ ਹੱਲ ਨਹੀਂ ਨਿਕਲਿਆ। ਅੰਤ ਵਿੱਚ ਪੁਲਿਸ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਸਮਝਾਉਣ ਤੋਂ ਬਾਅਦ 5 ਲੱਖ ਰੁਪਏ ਦੀ ਮਾਲੀ ਮਦਦ ਫਾਇਲ ਨੂੰ ਪੰਜਾਬ ਸਰਕਾਰ ਕੋਲ ਭੇਜਣ ਤੋਂ ਬਾਅਦ ਸਹਿਮਤੀ ਬਣੀ ਜਿਸ ਤੋਂ ਬਾਅਦ ਧਰਨਾ ਪ੍ਰਦਰਸ਼ਨ ਖ਼ਤਮ ਕੀਤਾ ਗਿਆ।