ਡਿਪਟੀ ਕਮਿਸ਼ਨਰ ਨੇ ਬਚਾਅ ਕਾਰਜਾਂ ਦਾ ਲਿਆ ਜ਼ਾਇਜਾ - ਰੂਪਨਗਰ ਡਿਪਟੀ ਕਮਿਸ਼ਨਰ
ਰੂਪਨਗਰ ਡਿਪਟੀ ਕਮਿਸ਼ਨਰ ਨੇ ਬਚਾਅ ਕਾਰਜਾਂ ਦਾ ਲਿਆ ਜ਼ਾਇਜਾ। ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਤਲੁੱਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਨਾਲ ਪੀੜਤਾਂ ਦਾ ਜੋ ਨੁਕਸਾਨ ਹੋਇਆ ਹੈ, ਉਸ ਸੰਬਧੀ ਵਿਸਥਾਰ ਨਾਲ ਜਾਣਕਾਰੀ ਇਕੱਠੀ ਕੀਤੀ ਜਾਵੇ।
ਰੂਪਨਗਰ: ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਂਹ ਰੁਕਣ ਦੇ ਨਾਲ ਦਰਿਆ ਵਿੱਚ ਪਾਣੀ ਦਾ ਪੱਧਰ ਘੱਟਣ ਨਾਲ ਕੁੱਝ ਰਾਹਤ ਮਿਲੀ ਹੈ ਅਤੇ ਉਮੀਦ ਹੈ ਕਿ ਥੋੜੇ ਦਿਨਾਂ ਤੱਕ ਹਾਲਾਤ ਪੂਰੀ ਤਰ੍ਹਾਂ ਨਾਲ ਠੀਕ ਹੋ ਜਾਣਗੇ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿੱਥੇ ਕਿਤੇ ਵੀ ਪੀੜਤਾਂ ਨੂੰ ਦਵਾਈਆਂ ਜਾਂ ਸਿਹਤ ਸਬੰਧੀ ਸਹੂਲਤ ਦਿੱਤੀ ਜਾਵੇ। ਜ਼ਰੂਰਤ ਵਾਲੀ ਥਾਂ 'ਤੇ ਵਿਸ਼ੇਸ਼ ਕੈਂਪ ਲਗਾ ਕੇ ਜ਼ਰੂਰਤ ਅਨੁਸਾਰ ਦਵਾਈਆਂ ਮੁਹੱਈਆ ਕਰਵਾਈਆਂ ਜਾਣ।
ਡਿਪਟੀ ਕਮਿਸ਼ਨਰ ਜਾਰੰਗਲ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਸੜਕਾਂ, ਪਾਣੀ ਦੀਆਂ ਪਾਇਪਾਂ, ਰਿਹਾਇਸ਼ੀ ਘਰਾਂ ਜਾਂ ਹੋਰ ਕਿਸੇ ਤਰ੍ਹਾਂ ਦਾ ਕੋਈ ਉਸ ਸਬੰਧੀ ਵੀ ਇੱਕ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਪੀੜਤਾਂ ਨੂੰ ਹਰ ਤਰ੍ਹਾਂ ਦੀਆਂ ਬਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਦੇ ਪ੍ਰਬੰਧ ਕੀਤੇ ਜਾਣ।
ਇਸ ਦੌਰਾਨ ਉਨ੍ਹਾਂ ਨੇ ਸਾਰੇ ਵਿਭਾਗ ਦੇ ਅਧਿਕਾਰੀਆਂ ਵਲੋਂ ਬਚਾਅ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ।