ਪੰਜਾਬ

punjab

ETV Bharat / state

ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ 'ਚ ਮੌਕੇ ਦੇ ਹਾਲਾਤਾਂ ਦਾ ਡੀਸੀ ਡਾ. ਪ੍ਰੀਤੀ ਯਾਦਵ ਨੇ ਲਿਆ ਜਾਇਜ਼ਾ, ਲੋਕਾਂ ਨੂੰ ਕੀਤੀ ਖਾਸ ਅਪੀਲ - ਪੰਜਾਬ ਸਰਕਾਰ

ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਕਾਬੂ ਕਰਨ ਲਈ ਨਿਰੰਤਰ ਭਾਖੜਾ ਡੈਮ ਦੀ ਮੈਨੇਜਮੈਂਟ ਦੇ ਸੰਪਰਕ 'ਚ ਡਾ. ਪ੍ਰੀਤੀ ਯਾਦਵ ਨੇ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਜਿੱਥੇ, ਪਿੰਡ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ, ਉੱਥੇ ਹੀ ਅਧਿਕਾਰੀਆਂ ਨੂੰ ਵੀ ਪ੍ਰਬੰਧਾਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਦਿੱਤੇ।

Deputy Commissioner Visit Flood Affected Area
Deputy Commissioner Visit Flood Affected Area

By

Published : Aug 16, 2023, 10:17 PM IST

ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ 'ਚ ਮੌਕੇ ਦੇ ਹਾਲਾਤਾਂ ਦਾ ਡੀਸੀ ਡਾ. ਪ੍ਰੀਤੀ ਯਾਦਵ ਨੇ ਲਿਆ ਜਾਇਜ਼ਾ

ਸ੍ਰੀ ਅਨੰਦਪੁਰ ਸਾਹਿਬ: ਭਾਖੜਾ ਡੈਮ ਵਿਖੇ ਪਾਣੀ ਦਾ ਪੱਧਰ ਵਧਣ ਕਾਰਣ ਪਾਣੀ ਛੱਡਣ ਨਾਲ, ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਪਾਣੀ ਆ ਗਿਆ ਹੈ ਅਤੇ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਇਨ੍ਹਾਂ ਹਾਲਾਤਾਂ ਦਾ ਜਾਇਜ਼ਾ ਲੈਣ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਗਰਾਊਂਡ ਜ਼ੀਰੋ 'ਤੇ ਜਾ ਕੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਦਾ ਭਰੋਸਾ ਦਿੱਤਾ ਗਿਆ ਹੈ। ਬੀਤੇ ਦੋ ਦਿਨਾਂ ਤੋਂ ਦਿਨ ਰਾਤ ਦੂਰ ਦੂਰਾਡੇ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਰਹੇ ਹਨ।

ਭਾਖੜਾ ਡੈਮ ਤੋਂ ਕੰਟਰੋਲਡ ਤਰੀਕੇ ਨਾਲ ਪਾਣੀ ਛੱਡਿਆ ਜਾ ਰਿਹਾ: ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਕਾਬੂ ਕਰਨ ਲਈ ਨਿਰੰਤਰ ਭਾਖੜਾ ਡੈਮ ਦੀ ਮੈਨੇਜਮੈਂਟ ਦੇ ਸੰਪਰਕ ਵਿੱਚ ਹੈ, ਤਾਂ ਜੋ ਸਥਿਤੀ ਨੂੰ ਵੱਧ ਤੋਂ ਵੱਧ ਕਾਬੂ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸਮੁੱਚੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਗਰਾਊਡ ਜ਼ੀਰੋ ਉੱਤੇ ਤੈਨਾਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਭਾਖੜਾ ਡੈਮ ਤੋਂ ਕੰਟਰੋਲਡ ਤਰੀਕੇ ਨਾਲ ਪਾਣੀ ਛੱਡਿਆ ਜਾ ਰਿਹਾ ਹੈ ਪਰ, ਇਸ ਦੇ ਬਾਵਜੂਦ ਵੀ ਇਲਾਕਾ ਵਾਸੀਆਂ ਨੂੰ ਪੂਰੀ ਤਰ੍ਹਾਂ ਸੁਚੇਤ ਹੋ ਕੇ ਰਹਿਣਾ ਚਾਹੀਦਾ ਹੈ।

ਮੌਕੇ ਉੱਤੇ ਖੁੱਦ ਜਾ ਰਹੇ ਡਿਪਟੀ ਕਮਿਸ਼ਨਰ:ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਭਾਵਿਤ ਪਿੰਡਾਂ 'ਚ ਸਰਪੰਚਾਂ ਨੂੰ ਲਾਈਫ ਜੈਕਟਾਂ ਦਿੱਤੀਆਂ ਗਈਆਂ ਹਨ ਅਤੇ ਅਫ਼ਸਰਾਂ ਨੂੰ ਸਰਪੰਚਾਂ ਨਾਲ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ। ਕੰਟਰੋਲ ਰੂਮ ਤੋਂ ਇਲਾਵਾ ਸਬੰਧਤ ਅਫਸਰਾਂ ਦੇ ਨੰਬਰ ਜਾਰੀ ਕੀਤੇ ਗਏ ਹਨ। ਬੀਤੀ ਦੇਰ ਰਾਤ ਅਤੇ ਤੜਕੇ ਸਵੇਰੇ 5 ਵਜੇ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵੱਲੋਂ ਪ੍ਰਭਾਵਿਤ ਇਲਾਕਿਆਂ ਵਿਚ ਫਸੇ ਲੋਕਾਂ ਨੂੰ ਰੈਸਕਿਊ ਕਰਕੇ ਰਾਹਤ ਕੈਂਪਾਂ ਵਿੱਚ ਲੈ ਜਾਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਨੇ ਸ਼ਾਹਪੁਰ ਬੇਲਾ, ਹਰਸਾਬੇਲਾ, ਭਲਾਣ, ਪਲਾਸੀ, ਸੈਸੋਵਾਲ, ਪੱਸੀਵਾਲ ਅਤੇ ਹੋਰ ਦਰਜਨਾਂ, ਮੰਡੀਕਲਾਂ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਡਿਪਟੀ ਕਮਿਸ਼ਨਰ ਨੇ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਨੇ ਸਤਲੁਜ ਦਰਿਆਂ ਨੇੜੇ ਨੀਵੇਂ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਬਣਾਏ ਰਾਹਤ ਕੈਂਪਾਂ ਵਿੱਚ ਆਉਣ ਲਈ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਲੋਕਾਂ ਨੂੰ ਸੁਚੇਤ ਰਹਿਣ ਦੀ ਕੀਤੀ ਅਪੀਲ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਸਾਡੀ ਜਿੰਮੇਵਾਰੀ ਹੈ, ਪ੍ਰਸਾਸ਼ਨ ਪੂਰੀ ਤਰਾਂ ਚੌਕਸ ਹੈ। ਦਿਨ-ਰਾਤ ਰਾਹਤ ਤੇ ਬਚਾਅ ਕਾਰਜ ਚੱਲ ਰਹੇ ਹਨ, ਸਾਡੇ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ ਹਨ। ਜ਼ਿਲ੍ਹਾ ਪ੍ਰਸਾਸ਼ਨ ਦੀ ਵੈਬਸਾਈਟ https://rupnagar.nic.in/ ਉੱਤੇ ਹਰ ਜਾਣਕਾਰੀ ਉਪਲੱਬਧ ਹੈ। ਲੋਕ ਅਫਵਾਹਾਂ 'ਤੇ ਭਰੋਸਾ ਨਾ ਕਰਨ, ਹਰ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਜਿਸ ਇਲਾਕੇ ਵਿੱਚ ਪਾਣੀ ਵੱਧ ਮਾਤਰਾ ਵਿਚ ਆਉਣ ਦੀ ਸੰਭਾਵਨਾ ਹੈ, ਲੋਕ ਪ੍ਰਸਾਸ਼ਨ ਦੀ ਅਪੀਲ ਮੁਤਾਬਿਕ ਸੁਰੱਖਿਅਤ ਥਾਵਾਂ 'ਤੇ ਜਾਣ। ਪ੍ਰਭਾਵਿਤ ਥਾਵਾਂ ਉਤੇ ਅਧਿਕਾਰੀ ਤੈਨਾਤ ਕੀਤੇ ਗਏ ਹਨ।ਉਨ੍ਹਾਂ ਨੇ ਕਿਹਾ ਕਿ ਲੋਕ ਪ੍ਰਸਾਸ਼ਨ ਨੂੰ ਸਹਿਯੋਗ ਦੇਣ ਅਤੇ ਹਿਦਾਇਤ ਅਨੁਸਾਰ ਆਪਣੇ ਘਰਾਂ ਨੂੰ ਖਾਲੀ ਕਰਨ। ਇਸ ਮੌਕੇ ਐਸ ਐਸ ਪੀ ਵਿਵੇਕਸ਼ੀਲ ਸੋਨੀ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ, ਤਹਿਸੀਲਦਾਰ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ABOUT THE AUTHOR

...view details