ਪੰਜਾਬ

punjab

ETV Bharat / state

ਰੂਪਨਗਰ 'ਚ ਖਿੱਚ ਦਾ ਕੇਂਦਰ ਬਣਿਆ 550 ਸਾਲਾਂ ਪ੍ਰਕਾਸ ਪੁਰਬ ਨੂੰ ਸਮਰਪਿਤ ਡਿਜ਼ੀਟਲ ਮਿਊਜ਼ੀਅਮ - Digital Museum in Rupnagar

ਰੂਪਨਗਰ ਦੇ ਨਹਿਰੂ ਸਟੇਡੀਅਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਤੇ ਆਧਾਰਿਤ ਡਿਜੀਟਲ ਮਿਊਜ਼ੀਅਮ ਬਣਿਆ ਦਰਸ਼ਕਾਂ ਲਈ ਖਿੱਚ ਦਾ ਕੇਂਦਰ।

ਰੂਪਨਗਰ 'ਚ ਡਿਜ਼ੀਟਲ ਮਿਊਜ਼ੀਅਮ
ਰੂਪਨਗਰ 'ਚ ਡਿਜ਼ੀਟਲ ਮਿਊਜ਼ੀਅਮ

By

Published : Dec 2, 2019, 11:43 AM IST

ਰੂਪਨਗਰ: ਨਹਿਰੂ ਸਟੇਡੀਅਮ 'ਚ ਬਣਿਆ ਮਿਊਜ਼ੀਅਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਰਿਹਾ ਹੈ। ਇਹ ਮਿਊਜ਼ੀਅਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ 'ਤੇ ਆਧਾਰਿਤ ਹੈ। ਇਸ ਡਿਜਿਟਲ ਮਿਊਜ਼ੀਅਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਦੀ ਸਾਰੀ ਜਾਣਕਾਰੀ ਡਿਜ਼ੀਟਲ ਰੂਪ ਵਿੱਚ ਪ੍ਰਦਰਸ਼ਿਤ ਕੀਤੀ ਗਈ ਹੈ।

ਆਸਪਾਸ ਦੇ ਇਲਾਕਿਆਂ ਤੋਂ ਦਰਸ਼ਕ ਆਪਣੇ ਪਰਿਵਾਰ ਅਤੇ ਬੱਚਿਆਂ ਸਮੇਤ ਇਸ ਡਿਜੀਟਲ ਮਿਊਜ਼ੀਅਮ ਨੂੰ ਵੇਖ ਆ ਰਹੇ ਹਨ। ਇਸ ਮੌਕੇ ਕੁਝ ਦਰਸ਼ਕਾਂ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਇਸ ਡਿਜ਼ੀਟਲ ਰੂਪ ਵਿੱਚ ਬਾਖ਼ੂਬੀ ਜਾਣਕਾਰੀ ਦਿੱਤੀ ਗਈ ਹੈ।

ਰੂਪਨਗਰ 'ਚ ਡਿਜ਼ੀਟਲ ਮਿਊਜ਼ੀਅਮ

ਉਨ੍ਹਾਂ ਦੱਸਿਆ ਕਿ ਇਸ ਡਿਜ਼ੀਟਲ ਰੂਪ ਵਿੱਚ ਮਿਲ ਰਹੀ ਜਾਣਕਾਰੀ ਪਰਿਵਾਰ ਅਤੇ ਛੋਟੇ ਬੱਚਿਆਂ ਵਾਸਤੇ ਕਾਫ਼ੀ ਲਾਹੇਵੰਦ ਹੈ। ਇਸ ਨੂੰ ਦੇਖ ਕੇ ਸਾਡੇ ਛੋਟੇ ਬੱਚੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਬਾਰੇ ਭਰਪੂਰ ਜਾਣਕਾਰੀ ਪ੍ਰਾਪਤ ਕਰ ਰਹੇ ਹਨ।

ਜਦੋਂ ਕਾਂਗਰਸ ਦੀ ਰੈਲੀ 'ਚ ਲੱਗੇ 'ਪ੍ਰਿਅੰਕਾ ਚੋਪੜਾ ਜ਼ਿੰਦਾਬਾਦ' ਦੇ ਨਾਅਰੇ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਇਸ ਡਿਜ਼ੀਟਲ ਮਿਊਜ਼ੀਅਮ ਦਾ ਦੌਰਾ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਰੂਪਨਗਰ ਬਣਿਆ ਇਹ ਡਿਜੀਟਲ ਮਿਊਜ਼ੀਅਮ ਦਰਸ਼ਕਾਂ ਦੇ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ਅਤੇ ਸੂਬਾ ਸਰਕਾਰ ਵੱਲੋਂ ਕੀਤਾ ਇਹ ਉਪਰਾਲਾ ਕਾਫੀ ਸ਼ਲਾਘਾਯੋਗ ਹੈ।

ABOUT THE AUTHOR

...view details