ਪੰਜਾਬ

punjab

ETV Bharat / state

ਪੰਜਾਬ ਸਰਕਾਰ ਦੀ ਸਕੀਮ ਤਹਿਤ 9ਵੀਂ ਤੇ 10ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਵੰਡੀਆਂ ਗਈਆਂ ਸਾਈਕਲਾਂ

ਪੰਜਾਬ ਸਰਕਾਰ ਦੀ ਸਕੀਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 9ਵੀਂ ਤੇ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਜਾ ਰਹੇ ਹਨ। ਇਸ ਕੜੀ 'ਚ ਪੰਜਾਬ ਦੇ ਸਪੀਕਰ ਰਾਣਾ ਕੇਪੀ ਸਿੰਘ ਰੂਪਨਗਰ ਦੇ ਸਰਕਾਰੀ ਸਕੂਲ ਦਲੋੜੀ ਵਿਖੇ ਵਿਦਿਆਰਥਣਾ ਨੂੰ ਸਾਈਕਲ ਵੰਡਣ ਪੁੱਜੇ। ਇਥੇ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅੱਗੇ ਵੱਧਣ ਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰੇਰਤ ਕੀਤਾ।

ਵਿਦਿਆਰਥਣਾਂ ਨੂੰ ਵੰਡੀਆਂ ਗਈਆਂ ਸਾਈਕਲਾਂ
ਵਿਦਿਆਰਥਣਾਂ ਨੂੰ ਵੰਡੀਆਂ ਗਈਆਂ ਸਾਈਕਲਾਂ

By

Published : Mar 21, 2021, 9:42 AM IST

ਰੂਪਨਗਰ : ਪੰਜਾਬ ਸਰਕਾਰ ਦੀ ਸਕੀਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 9ਵੀਂ ਤੇ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਜਾ ਰਹੇ ਹਨ। ਇਸ ਕੜੀ 'ਚ ਪੰਜਾਬ ਦੇ ਸਪੀਕਰ ਰਾਣਾ ਕੇਪੀ ਸਿੰਘ ਰੂਪਨਗਰ ਦੇ ਸਰਕਾਰੀ ਸਕੂਲ ਦਲੋੜੀ ਵਿਖੇ ਵਿਦਿਆਰਥਣਾਂ ਨੂੰ ਸਾਈਕਲ ਵੰਡਣ ਪੁੱਜੇ। ਇਥੇ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅੱਗੇ ਵੱਧਣ ਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰੇਰਤ ਕੀਤਾ।

ਵਿਦਿਆਰਥਣਾਂ ਨੂੰ ਵੰਡੀਆਂ ਗਈਆਂ ਸਾਈਕਲਾਂ

ਇਸ ਮੌਕੇ ਰਾਣਾ ਕੇਪੀ ਸਿੰਘ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਚੰਗੀ ਤੇ ਉੱਚ ਸਿੱਖਿਆ ਹਾਸਲ ਕਰਨ ਲਈ ਪ੍ਰੇਰਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਕਾਰੀ ਸਕੂਲ ਦੇ ਵਿਦਿਆਰਥੀ, ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਮੁਕਾਬਲੇ ਵਧੀਆ ਅੰਕ ਹਾਸਲ ਕਰ ਉਨ੍ਹਾਂ ਨੂੰ ਪਛਾੜ ਰਹੇ ਹਨ। ਅਜਿਹਾ ਵਿਦਿਆਰਥੀਆਂ ਵੱਲੋਂ ਕੀਤੀ ਸਖ਼ਤ ਮਿਹਨਤ ਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੀ ਕੋਸ਼ਿਸ਼ਾਂ ਸਦਕਾ ਸੰਭਵ ਹੋ ਸਕਿਆ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਤ ਕਰਦਿਆਂ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੀਆਂ ਆਸਾਂ ਉੱਤੇ ਖਰ੍ਹੇ ਉਤਰਨਾ ਚਾਹੀਦਾ ਹੈ। ਕਿਉਂਕਿ ਮਾਪੇ ਉਨ੍ਹਾਂ ਨੂੰ ਸਿੱਖਿਆ ਦਵਾਉਣ ਲਈ ਸਖ਼ਤ ਮਿਹਨਤ ਕਰਕੇ ਫੀਸਾਂ ਭਰਦੇ ਹਨ। ਰਾਣਾ ਕੇਪੀ ਸਿੰਘ ਨੇ ਕਿਹਾ ਕਿ ਵਿਸ਼ਵ ਭਰ ਦੇ ਬੁੱਧੀਜੀਵੀਆਂ ਨੇ ਸਿੱਖਿਆ ਦੇ ਪ੍ਰਚਾਰ ਪ੍ਰਸਾਰ ਨੂੰ ਵਧਾਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਦੀ ਪੜ੍ਹਾਈ ਨੂੰ ਅਸਾਨ ਬਣਾਉਣ ਲਈ ਸਮਾਰਟ ਕਲਾਸਾਂ, ਪ੍ਰਜੈਕਟਰ ਤੇ ਹੋਰਨਾਂ ਨਵੇਕਲੇ ਤਰੀਕੇ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਲਈ ਸਾਰੇ ਹੀ ਵਿਦਿਆਰਥੀ ਆਪਣੀ ਪੜ੍ਹਾਈ ਦੌਰਾਨ ਸਖ਼ਤ ਮਿਹਨਤ ਕਰਨ ਤਾਂ ਜੋ ਉਹ ਸਫਲ ਹੋ ਸਕਣ।

ਇਸ ਤੋਂ ਇਲਾਵਾ ਸਪੀਕਰ ਰਾਣਾ ਕੇਪੀ ਨੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਮਾਸਕ ਪਾਉਣ, ਸੈਨੇਟਾਈਜ਼ਰ ਦੀ ਵਰਤੋਂ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਵਿਦਿਆਰਥੀਆਂ ਨੂੰ ਕੋਰੋਨਾ ਗਾਈਜਲਾਈਨਜ਼ ਮੰਨਦੇ ਹੋਏ ਸੁਰੱਖਿਅਤ ਰਹਿਣ ਲਈ ਕਿਹਾ।

ABOUT THE AUTHOR

...view details