ਰੂਪਨਗਰ: ਕੋਰੋਨਾ ਮਹਾਂਮਾਰੀ ਦੇ ਬਚਾਅ ਵਿੱਚ ਇਸ ਮੁਸ਼ਿਕਲ ਘੜੀ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਅਹਿਮ ਭੂਮਿਕਾ ਨਿਭਾਈ ਹੈ। ਹਰ ਇੱਕ ਨੇ ਆਪਣੀ ਡਿਊਟੀ ਤੋਂ ਉਪਰ ਜਿੰਨਾ ਹੋ ਸਕੇ ਇਸ ਮਹਾਂਮਾਰੀ ਦੀ ਰੋਕਥਾਮ ਲਈ ਯਤਨ ਕੀਤੇ ਹਨ। ਮੈਂਬਰ ਪਾਰਲੀਮੈਂਟ ਮਨੀਸ਼ ਤਿਵਾਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ।
ਇਸ ਮੌਕੇ ਮਨੀਸ਼ ਤਿਵਾਰੀ ਨੇ ਕਿਹਾ ਕਿ ਸਾਰਿਆਂ ਦੀ ਮਿਹਨਤ ਸਦਕਾ ਹੀ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਵਿੱਚ ਸਫਲ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੀ ਗਈ ਯੋਜਨਾ ਤਹਿਤ ਸਿਹਤ ਸੇਵਾਵਾਂ ਤੋਂ ਲੈ ਕੇ ਜ਼ਰੂਰਤਮੰਦਾਂ ਨੂੰ ਖਾਣਾ ਮੁਹੱਈਆ ਕਰਵਾਉਣ ਤੱਕ ਜੋ ਯਤਨ ਕੀਤੇ ਸਨ ਉਨ੍ਹਾਂ ਵਿੱਚ ਕਾਮਯਾਬੀ ਹਾਸਲ ਹੋਈ ਹੈ।