ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ (Former Education Minister) ਡਾ.ਦਲਜੀਤ ਸਿੰਘ ਚੀਮਾ ਕੀਰਤਪੁਰ ਸਾਹਿਬ ਪਹੁੰਚੇ।ਇੱਥੇ ਉਨ੍ਹਾਂ ਨੇ ਭਾਰਤੀ ਹਾਕੀ ਟੀਮ ਵੱਲੋਂ 41 ਸਾਲ ਬਾਅਦ ਓਲੰਪਿਕ ਖੇਡਾਂ ਵਿਚ ਕਾਂਸੀ ਦਾ ਮੈਡਲ (Bronze medal) ਜਿੱਤਣ ਉਤੇ ਵਧਾਈ ਦਿੱਤੀ।ਇਸ ਮੌਕੇ ਡਾ.ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਇਨਾਮ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਹ ਚੰਗਾ ਉਪਰਾਲਾ ਹੈ ਇਸ ਉਪਰਾਲੇ ਸਦਕਾ ਹੋਰ ਖਿਡਾਰੀਆਂ ਵਿਚ ਹੀ ਹਾਕੀ ਖੇਡ ਨੂੰ ਲੈ ਕੇ ਉਤਸ਼ਾਹ ਵੱਧੇਗਾ।
ਖਹਿਰਾ ਦੀ ਵਿਧਾਇਕੀ ਰੱਦ ਕੀਤੀ ਜਾਵੇ
ਡਾ.ਦਲਜੀਤ ਚੀਮਾ ਨੇ ਸੁਖਪਾਲ ਖਹਿਰਾ ਉਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਅਦਾਲਤ ਨੂੰ ਖਹਿਰਾ ਦੀ ਵਿਧਾਇਕੀ ਰੱਦ ਕਰਨੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਇਹ ਤਰ੍ਹਾਂ ਦੇ ਲੋਕ ਇਕ ਪਾਰਟੀ ਤੋਂ ਦੂਜੀ ਪਾਰਟੀ ਫਿਰ ਮੁੜ ਪਹਿਲੀ ਪਾਰਟੀ ਵਿਚ ਆ ਜਾਂਦੇ ਹਨ।ਇਨ੍ਹਾਂ ਲੋਕਾਂ ਨੇ ਰਾਜਨੀਤੀ ਨੂੰ ਧੰਦਾ ਬਣਾਇਆ ਹੋਇਆ ਹੈ।ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਵਿਧਾਇਕਾਂ ਖਿਲਾਫ਼ ਸਖਤ ਐਕਸ਼ਨ ਲੈਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਵਿਧਾਇਕਾਂ ਨੂੰ ਡਿਸਕੁਆਲੀਫਾਈ ਕਰਨ ਵਾਲਾ ਐਕਟ ਲਾਗੂ ਕੀਤਾ ਜਾਵੇ ਜਾਂ ਪੰਜਾਬ ਵਿਚ ਖ਼ਤਮ ਕੀਤਾ ਜਾਵੇ।
ਬਿੱਟੂ ਵੱਲੋਂ ਵਰਤੀ ਸ਼ਬਦਾਵਲੀ ਨਿੰਦਣਯੋਗ
ਕਾਂਗਰਸੀ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵੱਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਪਾਰਲੀਮੈਂਟ ਦੇ ਬਾਹਰ ਕੀਤੀ ਗਈ ਬਹਿਸਬਾਜ਼ੀ ਬਾਰੇ ਡਾ.ਦਲਜੀਤ ਚੀਮਾ ਦਾ ਕਹਿਣਾ ਹੈ ਕਿ ਬਿੱਟੂ ਵੱਲੋਂ ਹਰਸਿਮਰਤ ਬਾਦਲ ਦੇ ਨਾਲ ਭੱਦੀ ਸ਼ਬਦਾਵਲੀ ਵਰਤ ਕੇ ਬਹਿਸਬਾਜ਼ੀ ਕੀਤੀ ਗਈ।ਜੋ ਨਿੰਦਣਯੋਗ ਹੈ ਅਤੇ ਬਿੱਟੂ ਨੂੰ ਸ਼ਰਮ ਆਉਣੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਪਹਿਲਾਂ ਤੋਂ ਹੀ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਆਪਣੀ ਆਵਾਜ਼ ਬੁਲੰਦ ਕਰ ਰਿਹਾ ਹੈ।