ਪੰਜਾਬ

punjab

ETV Bharat / state

ਡਾ. ਦਲਜੀਤ ਸਿੰਘ ਚੀਮਾ ਨੇ 22 ਫਰਵਰੀ ਦੀ ਕੋਰ ਕਮੇਟੀ ਮੀਟਿੰਗ ਬਾਰੇ ਸਾਂਝੀ ਕੀਤੀ ਜਾਣਕਾਰੀ

ਨਗਰ ਕੌਂਸਲ ਚੋਣਾਂ ਖ਼ਤਮ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ 22 ਫਰਵਰੀ ਕੋਰ ਕਮੇਟੀ ਮੀਟਿੰਗ ਹੋਵੇਗੀ। ਇਸ ਬਾਰੇ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ 22 ਤਰੀਕ ਨੂੰ ਹੋਣ ਵਾਲੀ ਕੋਰ ਕਮੇਟੀ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ।

ਅਕਾਲੀ ਦਲ ਦੀ 22 ਫਰਵਰੀ ਕੋਰ ਕਮੇਟੀ ਮੀਟਿੰਗ
ਅਕਾਲੀ ਦਲ ਦੀ 22 ਫਰਵਰੀ ਕੋਰ ਕਮੇਟੀ ਮੀਟਿੰਗ

By

Published : Feb 21, 2021, 7:42 AM IST

ਰੂਪਨਗਰ:ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਦੀ 22 ਫਰਵਰੀ ਨੂੰ ਹੋਣ ਵਾਲੀ ਕੋਰ ਕਮੇਟੀ ਦੀ ਮੀਟਿੰਗ ਦੇ ਸਬੰਧ 'ਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ 'ਚ ਕੋਰ ਕਮੇਟੀ ਦੀ ਮੀਟਿੰਗ 22 ਤਰੀਕ ਨੂੰ ਹੋਣ ਜਾ ਰਹੀ ਹੈ। ਇਸ 'ਚ ਪਾਰਟੀ ਵੱਲੋਂ ਲੋਕਲ ਬਾਡੀਜ਼ ਦੀਆਂ ਚੋਣਾਂ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਇਲਾਵਾ ਆਗਾਮੀ ਸਮੇਂ 'ਚ ਕਿਸ ਤਰ੍ਹਾਂ ਦੀ ਰਣਨੀਤੀ ਨਾਲ ਪਾਰਟੀ ਕੰਮ ਕਰੇਗੀ ਇਸ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਸ ਤਰੀਕੇ ਨਾਲ ਦੇਸ਼ ਦੇ 'ਚ ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਧਣ ਦੇ ਨਾਲ ਹਾਹਾਕਾਰ ਮਚੀ ਹੈ, ਉਸ ਸਬੰਧੀ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ।

ਅਕਾਲੀ ਦਲ ਦੀ 22 ਫਰਵਰੀ ਕੋਰ ਕਮੇਟੀ ਮੀਟਿੰਗ

ਚੀਮਾ ਨੇ ਦੱਸਿਆ ਕਿ ਪੰਜਾਬ ਦੇ ਦਸੂਹਾ ਵਿੱਚ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਪਿਓ ਅਤੇ ਪੁੱਤਰ ਵੱਲੋਂ ਉਨ੍ਹਾਂ ਦਾ ਕਰਜ਼ਾ ਪੰਜਾਬ ਸਰਕਾਰ ਵੱਲੋਂ ਮੁਆਫ਼ ਨਾ ਕੀਤੇ ਜਾਣ ਕਰਕੇ ਖ਼ੁਦਕੁਸ਼ੀ ਕੀਤੀ ਗਈ। ਇਸ ਘਟਨਾ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਅਜਿਹੇ ਤਮਾਮ ਮੁੱਦੇ ਜੋ ਪੰਜਾਬ ਦੀ ਜਨਤਾ ਦੇ ਨਾਲ ਸਰੋਕਾਰ ਰੱਖਦੇ ਹਨ, ਇਨ੍ਹਾਂ ਨੂੰ ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ। ਖ਼ਾਸ ਤੌਰ 'ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਉਲੀਕੇ ਗਏ ਪ੍ਰੋਗਰਾਮਾਂ ਨੂੰ, ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋਣ 'ਤੇ ਉਲੀਕੇ ਗਏ ਪ੍ਰੋਗਰਾਮਾਂ ਨੂੰ ਕਿਸ ਤਰੀਕੇ ਨਾਲ ਕੀਤਾ ਜਾਣਾ ਹੈ ਇਸ ਬਾਰੇ ਵੀ ਚਰਚਾ ਹੋਵੇਗੀ।

ਉਨ੍ਹਾਂ ਇਸ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਨਾ ਦਿੱਤੇ ਜਾਣ ਦੇ ਸਬੰਧੀ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਇਸ ਨੂੰ ਮੰਦਭਾਗਾ ਦੱਸਿਆ। ਚੀਮਾ ਨੇ ਕਿਹਾ ਕਿ ਇਹ ਇੱਕ ਗੰਭੀਰ ਮੁੱਦਾ ਹੈ ਤੇ ਸਰਕਾਰ ਨੂੰ ਇਸ ਮੁੱਦੇ ਨੂੰ ਸੰਜੀਦਗੀ ਨਾਲ ਵਿਚਾਰਨਾ ਚਾਹੀਦਾ ਹੈ, ਕਿਉਂਕਿ ਸਿੱਖਾਂ ਦੀਆਂ ਭਾਵਨਾਵਾਂ ਇਸ ਮੁੱਦੇ ਨਾਲ ਜੁੜੀਆਂ ਹੋਈਆਂ ਹਨ।

ABOUT THE AUTHOR

...view details