ਰੂਪਨਗਰ: ਪੰਜਾਬ ਸਰਕਾਰ ਵੱਲੋਂ ਨੰਗਲ ਸ਼ਹਿਰ ਨੂੰ ਟੂਰਿਜ਼ਮ ਹੱਬ ਵਜੋਂ ਉਭਾਰਨ ਲਈ ਖ਼ਾਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਬਾਰੇ ਜ਼ਿਲ੍ਹਾ ਪ੍ਰਬੰਧਕੀ ਕਾਂਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਕਿਹਾ ਕਿ ਨੰਗਲ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਉਲੀਕੀ ਗਈ ਵਿਸ਼ੇਸ਼ ਯੋਜਨਾ 'ਤੇ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਹੁਣ ਪਾਕਿਸਤਾਨ ਨੇ ਭਾਰਤੀ ਫ਼ਿਲਮਾਂ 'ਤੇ ਵੀ ਲਾਈ ਪਾਬੰਦੀ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿੱਚ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਦਿੰਦਿਆਂ ਹੋਇਆਂ ਸਬੰਧਤ ਅਧਿਕਾਰੀ ਨੂੰ ਦੁਕਾਨਦਾਰਾਂ ਵੱਲੋਂ ਅਣਅਧਿਕਾਰਤ ਤੌਰ 'ਤੇ ਦੁਕਾਨਾਂ ਦੇ ਬਾਹਰ ਰੱਖੇ ਹੋਏ ਸਮਾਨ ਨੂੰ ਅੰਦਰ ਕਰਵਾਉਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਵਆਂਗ ਵਿਅਕਤੀਆਂ ਲਈ ਬਣਾਏ ਜਾ ਰਹੇ ਰੈਂਪ ਨੂੰ ਵੀ ਛੇਤੀ ਮੁਕੰਮਲ ਕਰਵਾਉਣ ਦੇ ਯਤਨ ਕੀਤੇ ਜਾਣਗੇ ਤੇ ਕੰਪਲੈਕਸ ਵਿਖੇ ਇਨ੍ਹਾਂ ਲਈ ਵਿਸ਼ੇਸ਼ ਸ਼ੌਚਾਲਿਆਂ ਵੀ ਬਣਾਏ ਜਾਣਗੇ।
ਉਨ੍ਹਾਂ ਕਿਹਾ ਕਿ ਸੜਕਾਂ 'ਤੇ ਘੁੰਮ ਰਹੇ ਅਵਾਰਾ ਪਸ਼ੂਆਂ ਦੀ ਸੰਭਾਲ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਸੜਕਾਂ 'ਤੇ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਨੂੰ ਵੀ ਬਰਸਾਤ ਦੇ ਮੌਸਮ ਤੋਂ ਬਾਅਦ ਬਣਾਇਆ ਜਾਵੇਗਾ, ਤਾਂ ਕਿ ਰਾਹਗੀਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।