ਪੰਜਾਬ

punjab

ETV Bharat / state

ਕਿਸਾਨ ਵੀਰ ਪਰਾਲੀ ਨਾ ਸਾੜਨ : ਭਾਈ ਪਵਿੱਤਰ ਸਿੰਘ - ਰੋਪੜ

ਪਰਾਲੀ ਨਾ ਸਾੜਣ ਪ੍ਰਤੀ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਈਟੀਵੀ ਭਾਰਤ ਵੱਲੋਂ ਚਲਾਈ ਮੁਹਿੰਮ ਦੀ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਮੁੱਖ ਕਥਾਵਾਚਕ ਭਾਈ ਪਵਿੱਤਰ ਸਿੰਘ ਨੇ ਸ਼ਲਾਘਾ ਕੀਤੀ ਹੈ ।

ਫ਼ੋਟੋ

By

Published : Oct 19, 2019, 2:06 PM IST

ਰੋਪੜ: ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਰਾਹੀਂ ਵਾਤਾਵਰਣ ਸੰਭਾਲ ਦਾ ਜੋ ਸੁਨੇਹਾ ਦਿੱਤਾ ਹੈ, ਉਸ ਦਾ ਰਹਿੰਦੀ ਦੁਨੀਆਂ ਤੱਕ ਕੋਈ ਬਦਲ ਨਹੀਂ ਹੋ ਸਕਦਾ। ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ, ਗੁਰੂ ਸਾਹਿਬ ਦੀ ਬਾਣੀ ਦੇ ਇਹ ਸੱਤ ਸ਼ਬਦਾਂ ਵਿੱਚ ਸਾਰੀ ਕਾਇਨਾਤ ਦਾ ਸੱਚ ਮੌਜੂਦ ਹੈ। ਇਸ ਧਰਤੀ ਦਾ ਹਿਰਦਾ ਠਾਰਨ ਲਈ ਇਨ੍ਹਾਂ ਸੱਤ ਸ਼ਬਦਾਂ ਵਿੱਚ ਹੀ ਹੋ ਕੇ ਲੰਘਣਾ ਪਵੇਗਾ।

ਇਸੇ ਤਹਿਤ ਈਟੀਵੀ ਭਾਰਤ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸੜਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਈਟੀਵੀ ਭਾਰਤ ਦੀ ਇਸੇ ਮੁਹਿੰਮ ਦਾ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਮੁੱਖ ਕਥਾਵਾਚਕ ਭਾਈ ਪਵਿੱਤਰ ਸਿੰਘ ਨੇ ਸਮਰਥਨ ਕੀਤਾ ਹੈ ਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ।

ਵੀਡੀਓ

ਇਹ ਵੀ ਪੜ੍ਹੋਂ: ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਤੇ ਭੇਜਿਆ ਗਿਆ

ਉਨ੍ਹਾਂ ਸਮੂਹ ਕਿਸਾਨ ਵੀਰਾਂ ਨੂੰ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਈਟੀਵੀ ਭਾਰਤ ਵੱਲੋਂ ਸ਼ੁਰੂ ਕੀਤੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਉਹ ਇਸ ਵਰ੍ਹੇ ਖੇਤਾਂ ਦੇ ਵਿੱਚ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਅਤੇ ਆਪਣੇ ਵਾਤਾਵਰਨ ਨੂੰ ਸੰਭਾਲਣ ਦੀ ਲੋਂੜ ਹੈ।

ABOUT THE AUTHOR

...view details