ਰੂਪਨਗਰ:2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਭਰ ਵਿਚ ਤਿਆਰੀਆਂ ਸ਼ੁਰੂ ਹੋ ਗਈਆ ਹਨ।ਚੋਣ ਕਮਿਸ਼ਨ ਵੱਲੋਂ ਹਰ ਜ਼ਿਲੇ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਰਿਹਾ ਹੈ।ਇਸ ਬਾਰੇ ਰੂਪਨਗਰ ਦੇ ਡੀਸੀ ਸੋਨਾਲੀ ਗਿਰੀ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਆਗਾਮੀ ਵਿਧਾਨ ਸਭਾ ਚੋਣਾਂ-2022 ਵਿੱਚ ਯੂਥ (Young) ਦੀ ਵੱਧ ਤੋਂ ਵੱਧ ਭਾਗੀਦਾਰੀ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦਾ ਸਲੋਗਨ "No voter to be left behind"ਹੈ।ਇਸ ਲਈ ਸਵੀਪ ਮੁਹਿੰਮ ਤਹਿਤ ਯੂਥ ਦੀ 100 ਫੀਸਦੀ ਵੋਟ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਯੂਥ ਦੀ 100 ਫੀਸਦੀ ਵੋਟਾਂ ਬਣਾਈਆਂ ਜਾਣ
ਡਿਪਟੀ ਕਮਿਸ਼ਨਰ ਨੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (Electoral Registration Officers)ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਹਲਕਾ ਪੱਧਰ ਤੇ ਕਾਲਜਾਂ ਦੇ ਨੋਡਲ ਅਫ਼ਸਰ, ਐਨ.ਜੀ.ਓ. ਸਵੀਪ ਪਾਰਟਨਰ ਏਜੰਸੀਆਂ, ਕੈਂਪਸ ਅੰਬੈਂਸਡਰ, ਸੁਪਰਵਾਈਜਰਾਂ ਅਤੇ ਬੀ.ਐਲ.ਓਜ. ਨਾਲ ਸਵੀਪ ਗਤੀਵਿਧੀਆਂ ਨਾਲ ਸਬੰਧਿਤ ਵੈਬੀਨਾਰ ਕੀਤੇ ਜਾਣ।ਪੋਲਿੰਗ ਸਟੇਸ਼ਨ ਪੱਧਰ, ਕਾਲਜ ਪੱਧਰ, ਸਕੂਲ ਪੱਧਰ ਤੇ ਈ.ਐਲ.ਸੀ ਨੂੰ ਐਕਟੀਵੇਟ ਕੀਤਾ ਜਾਵੇ ਅਤੇ ਇਨ੍ਹਾਂ ਰਾਹੀਂ ਸਵੀਪ ਗਤੀਵਿਧੀਆਂ ਦਾ ਵੱਧ ਤੋਂ ਵੱਧ ਆਨਲਾਈਨ ਪ੍ਰਚਾਰ ਆਦਿ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਹਰੇਕ ਪੋਲਿੰਗ ਸਟੇਸ਼ਨ ਤੇ ਲਾਜ਼ਮੀ ਤੌਰ ਤੇ 10 ਯੁਵਕਾਂ ਨੂੰ ਬਤੌਰ ਵੋਟਰ ਰਜਿਸਟਰਡ ਕੀਤਾ ਜਾਵੇ।
18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ
ਉਨ੍ਹਾਂ ਨੇ ਕਿਹਾ ਹੈ ਕਿ ਸੀਨੀਅਰ ਸੈਕੰਡਰੀ ਸਕੂਲਾਂ ਦੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿੱਚ ਆਨਲਾਈਨ ਰਜਿਸਟਰੇਸ਼ਨ ਕਰਵਾਉਣ ਲਈ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਅਤੇ voterportal.eci.gov.in ਤੇ ਆਨਲਾਈਨ ਫਾਰਮ ਭਰਨ ਲਈ ਉਤਸ਼ਾਹਿਤ ਕੀਤਾ ਜਾਵੇ। ਸਕੂਲ ਪੱਧਰ ਤੇ ELC ਨੂੰ ਐਕਟੀਵੇਟ ਕੀਤਾ ਜਾਵੇ ਅਤੇ ਇਨ੍ਹਾਂ ਰਾਹੀਂ ਸਵੀਪ ਗਤੀਵਿਧੀਆਂ ਦੇ ਆਨਲਾਈਨ ਪ੍ਰਚਾਰ ਕਰਵਾਇਆ ਜਾਵੇ। ਉਨ੍ਹਾਂ ਨੇ ਸਮੂਹ ਕਾਲਜਾਂ, ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਮੁੱਖੀਆਂ ਨੂੰ ਹਦਾਇਤ ਕੀਤੀ ਹੈ, ਕਿ ਉਹ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਵਧਾਉਣ ਅਤੇ ਵੋਟਰ ਰਜਿਸਟਰੇਸ਼ਨ ਸਬੰਧੀ ਜਾਗਰੂਕਤਾ ਲੈ ਕੇ ਆਉਣ ਲਈ ਕਾਲਜਾਂ ਵਿੱਚ ਆਨਲਾਈਨ ਮੁਕਾਬਲੇ ਕਰਵਾਏ ਜਾਣ।
ਸੋਸ਼ਲ ਮੀਡੀਆਂ ਉਤੇ ਵੋਟ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ
ਡੀਸੀ ਨੇ ਕਿਹਾ ਹੈ ਕਿ ਸੋਸ਼ਲ ਮੀਡੀਆਂ ਜਿਵੇਂ ਕਿ ਵਾਟਸਐਪ, ਫੇਸਬੁੱਕ, ਟਵਿੱਟਰ, ਇੰਸਟਾਗਰਾਮ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਫੇਸਬੁੱਕ ਪੇਜ www.facebook.com/ sveepropar ਤੇ ਸਵੀਪ ਗਤੀਵਿਧੀਆਂ ਨੂੰ ਵੱਧ ਤੋਂ ਵੱਧ ਸਮਰਥਨ ਦਿੱਤਾ ਜਾਵੇ ਜੀ। ਉਹਨਾਂ ਨੂੰ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਅਤੇ voterportal.eci.gov.in ਫਾਰਮ ਭਰਨ ਲਈ ਪ੍ਰੇਰਿਤ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਨੂੰ ਧਿਆਨ ਵਿਚ ਰੱਖਦੇ ਹੋਏ ਹਦਾਇਤਾਂ ਦੀ ਜਰੂਰ ਪਾਲਣਾ ਕੀਤੀ ਜਾਵੇ।
ਇਹ ਵੀ ਪੜੋ:Live in a relationship:ਬਿਨਾਂ ਵਿਆਹ ਇਕ ਦੂਜੇ ਨਾਲ ਰਹਿਣਾ ਕੋਈ ਅਪਰਾਧ ਨਹੀਂ :ਹਾਈ ਕੋਰਟ