ਰੂਪਨਗਰ:ਮਹਿਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਸ਼੍ਰੀ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਪੰਹੁਚੇ ਹਨ। ਇਸ ਦੌਰਾਨ ਉਨ੍ਹਾਂ ਦੀ ਮਾਤਾ ਦੀ ਤਬੀਅਤ ਖਰਾਬ ਹੋਣ ਗਈ। ਸਿੱਧੂ ਦੀ ਮਾਤਾ ਸਵੇਰੇ ਵੀ ਕਈ ਵਾਰ ਭਾਵੁਕ ਹੁੰਦਿਆ ਦੇਖਿਆ ਜਾ ਰਿਹਾ ਹੈ। ਆਪਣੇ ਜਵਾਨ ਪੁੱਤ ਦਾ ਦੁੱਖ ਉਨ੍ਹਾਂ ਤੋਂ ਸਹਾਰ ਨਹੀਂ ਹੋ ਰਿਹਾ।
ਪਰਿਵਾਰ ਦੇ ਨਾਲ ਵੱਡੀ ਗਿਣਤੀ ਵਿੱਚ ਉਨਾਂ ਦੇ ਪ੍ਰਸ਼ੰਸਕਾਂ ਵੀ ਪੰਹੁਚੇ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸਾਸ਼ਨ ਨੇ ਪੁਖਤਾ ਪ੍ਰਬੰਧ ਕੀਤੇ ਤੇ ਗੁਰਦੁਆਰਾ ਸਾਹਿਬ ਦੇ ਚਾਰੇ ਪਾਸੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਲਗਾਈ ਗਈ। ਹਜ਼ਾਰਾਂ ਨਮ ਅੱਖਾਂ ਨੇ ਆਪਣੇ ਪਿਆਰੇ ਗਾਇਕ ਸਿੱਧੂ ਮੂਸੇਵਾਲਾ ਨੂੰ ਆਖਰੀ ਵਿਦਾਈ ਦਿੱਤੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮੌਜੂਦਾ ਸਰਕਾਰ ਦਾ ਕੋਈ ਵੀ ਨੁਮਾਇੰਦਾ ਨਹੀਂ ਪਹੁੰਚਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਸਥਾਨਿਕ ਨੋਜਵਾਨ ਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਅਫਸੋਸ ਕਰਨ ਲਈ ਪੰਹੁਚੇ ਹਨ।
ਅੱਜ ਸਵੇਰੇ ਸਿੱਧੂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪਿੰਡ ਵਿਖੇ ਅਸਥੀਆਂ ਇਕੱਠੀਆਂ ਕੀਤੀਆਂ ਗਈਆਂ। ਇਸ ਦੌਰਾਨ ਸਿੱਧੂ ਦੀ ਮਾਤਾ ਭਾਵੁਕ ਹੋ ਗਈ ਅਤੇ ਉਨ੍ਹਾਂ ਵੱਲੋਂ ਕਿਹਾ ਕਿ ਮੇਰਾ 6 ਫੁੱਟ ਦੇ ਜਵਾਨ ਪੁੱਤ ਨੂ ਸਵਾਹ ਬਣਾ ਦਿੱਤਾ। ਸਿੱਧੂ ਮੂਸੇਵਾਲਾ ਦੇ ਫੁੱਲ ਚੁੱਗੇ ਜਾ ਰਹੇ ਸੀ ਉਸ ਸਮੇਂ ਮੂਸੇਵਾਲਾ ਦੀ ਮਾਤਾ ਦਾ ਰੋ ਰੋ ਬੂਰਾ ਹਾਲ ਹੋਇਆ ਪਿਆ ਸੀ। ਉਹ ਵਾਰ ਵਾਰ ਆਪਣੇ ਪੁੱਤ ਨੂੰ ਵਾਪਸ ਲਿਆਉਣ ਦੀ ਗੱਲ ਆਖ ਰਹੇ ਸੀ। ਉਨ੍ਹਾਂ ਦੀ ਹਾਲਤ ਨੂੰ ਦੇਖ ਕੇ ਉੱਥੇ ਖੜੇ ਹਰ ਕਿਸੇ ਦੀਆਂ ਅੱਖਾਂ ਨਮ ਸੀ।