ਰੂਪਨਗਰ: ਖੇਤੀਬਾੜੀ ਵਿਭਾਗ ਰੂਪਨਗਰ ਵਲੋਂ ਆਤਮਾ ਸਕੀਮ ਅਧੀਨ ਹਾੜੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 20 ਸਤੰਬਰ ਦਿਨ ਸ਼ੁੱਕਰਵਾਰ ਨੂੰ ਰੂਪਨਗਰ ਵਿੱਚ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਨੇ ਦਿੱਤੀ ਉਨ੍ਹਾਂ ਦੱਸਿਆ ਕਿ ਸਿਖਲਾਈ ਕੈਂਪ 20 ਸਤੰਬਰ ਦਿਨ ਸ਼ੁੱਕਰਵਾਰ ਨੂੰ ਡਰੀਮ ਡੈਸਟੀਨੇਸ਼ਨ ਮੈਰਿਜ ਪੈਲਸ, ਨਵਾਂ ਬਾਈਪਾਸ ਰੋਡ ਨੇੜੇ ਸਤਲੁੱਜ ਫਲਾਈ ਓਵਰ, ਰੂਪਨਗਰ ਵਿੱਚ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਹੈ ਕਿ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਇਸ ਕੈਂਪ ਦੇ ਮੁੱਖ ਮਹਿਮਾਨ ਹੋਣਗੇ ਅਤੇ ਕੈਂਪ ਦਾ ਉਦਘਾਟਨ ਕਰਨਗੇ। ਵਿਧਾਇਕ ਹਲਕਾ ਰੂਪਨਗਰ ਅਮਰਜੀਤ ਸਿੰਘ ਸੰਦੋਆ ਇਸ ਕੈਂਪ ਦੇ ਵਿਸ਼ੇਸ਼ ਮਹਿਮਾਨ ਹੋਣਗੇ। ਡਾ. ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ।
ਇਹ ਵੀ ਪੜੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ
ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਰਾਜੇਸ਼ ਵਸ਼ਿਸ਼ਟ ਅਤੇ ਹੋਰ ਖੇਤੀਬਾੜੀ ਮਾਹਿਰ ਕਿਸਾਨਾਂ ਨੂੰ ਅਧੁਨਿਕ ਖੇਤੀਬਾੜੀ ਸਬੰਧੀ ਜਾਣਕਾਰੀ ਦੇਣਗੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।