ਰੂਪਨਗਰ : ਰੂਪਨਗਰ ਵਿੱਚ ਇਕ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਕਿਸਾਨ ਮੋਟਰ ਨਾਲ ਖੇਤਾਂ ਵਿੱਚ ਪਾਣੀ ਲਗਾਉਣ ਗਿਆ ਸੀ। ਜਾਣਕਾਰੀ ਮੁਤਾਬਿਕ ਨੰਗਲ ਨੇੜਲੇ ਪਿੰਡ ਕਲੀਤਰਾ ਵਿਖੇ ਅੱਛਰ ਸਿੰਘ ਪੁੱਤਰ ਪ੍ਰੀਤਮ ਸਿੰਘ ਕਿਸਾਨ ਦੀ ਮੌਤ ਹੋਈ ਹੈ। ਇਹ ਮ੍ਰਿਤਕ ਕਿਸਾਨ ਆਪਣੇ ਖੇਤ ਵਿੱਚ ਝੋਨੇ ਦੀ ਫ਼ਸਲ ਨੂੰ ਪਾਣੀ ਲਗਾਉਣ ਲਈ ਗਿਆ ਸੀ। ਮੌਕੇ ਉੱਤੇ ਮੌਜੂਦ ਚਸ਼ਮਦੀਦਾਂ ਦੇ ਅਨੁਸਾਰ ਜਿਵੇਂ ਹੀ ਉਹ ਪਾਣੀ ਲਗਾਉਣ ਲਈ ਮੋਟਰ ਬੰਦ ਕਰਨ ਲੱਗਾ ਤਾਂ ਉਸਨੂੰ ਕਰੰਟ ਦਾ ਜੋਰਦਾਰ ਝਟਕਾ ਲੱਗਿਆ ਅਤੇ ਉਸਦੀ ਹਾਲਤ ਵਿਗੜ ਗਈ ਹੈ। ਇਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਂਦਾ ਗਿਆ ਪਰ ਉਸਦੀ ਮੌਤ ਹੋ ਗਈ।
ਖੇਤਾ 'ਚ ਪਾਣੀ ਦੀ ਮੋਟਰ ਬੰਦ ਕਰਨ ਗਏ ਕਿਸਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ - ਪੰਜਾਬੀ ਚ ਰੂਪਨਗਰ ਦੀਆਂ ਖਬਰਾਂ
ਰੂਪਨਗਰ ਵਿੱਚ ਇਕ ਕਿਸਾਨ ਦੀ ਖੇਤਾਂ ਵਿੱਚ ਲੱਗੀ ਮੋਟਰ ਤੋਂ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਕਿਸਾਨ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ।
ਠੇਕੇ ਉੱਤੇ ਜ਼ਮੀਨ ਲੈ ਕੇ ਕਰਦਾ ਸੀ ਖੇਤੀ :ਦੱਸਿਆ ਜਾ ਰਿਹਾ ਹੈ ਕਿ ਇਹ ਗਰੀਬ ਕਿਸਾਨ ਠੇਕੇ ਉੱਤੇ ਜ਼ਮੀਨ ਵਾਹੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ ਅਤੇ ਆਪਣੇ ਪਿੱਛੇ ਪੰਜ ਲੜਕੀਆਂ ਅਤੇ ਇਕ ਪੁੱਤਰ ਛੱਡ ਗਿਆ। ਜਾਣਕਾਰੀ ਮੁਤਾਬਿਕ ਜਦੋਂ ਦੂਸਰਾ ਕਿਸਾਨ ਉਸੇ ਮੋਟਰ ਤੋਂ ਆਪਣੇ ਖੇਤਾਂ ਨੂੰ ਪਾਣੀ ਲਗਾਉਣ ਲਈ ਗਿਆ ਤਾਂ ਉਸਨੂੰ ਪਤਾ ਲੱਗਿਆ ਕਿ ਕਿਸਾਨ ਅੱਛਰ ਸਿੰਘ ਨੂੰ ਕਰੰਟ ਲੱਗਾ ਹੈ। ਜਿਸ ਵੇਲੇ ਕਰੰਟ ਲੱਗਿਆ ਉਸ ਤੋਂ ਬਾਅਦ ਉਸਦੇ ਸਾਹ ਚੱਲ ਰਹੇ ਸਨ।
- Tiger In Kapurthala: ਪਿੰਡਾਂ 'ਚ ਜੰਗਲੀ ਤੇਂਦੁਏ ਦਾ ਆਂਤਕ ! ਕਈ ਪਸ਼ੂਆਂ ਦਾ ਕਰ ਚੁੱਕਾ ਸ਼ਿਕਾਰ, ਲੋਕਾਂ ਨੂੰ ਸਤਾਉਣ ਲੱਗਾ ਬੱਚਿਆਂ ਦਾ ਡਰ
- Girls Condition In Iraq: ਇਰਾਕ ਵਿੱਚ ਫਸੀਆਂ 2 ਕੁੜੀਆਂ ਦੀ ਹੋਈ ਵਤਨ ਵਾਪਸੀ, ਸੰਤ ਸੀਚੇਵਾਲ ਨੇ ਦੱਸੀ ਸਾਰੀ ਕਹਾਣੀ
- Chandigarh News: ਚੰਡੀਗੜ੍ਹ ਪੁਲਿਸ ਦੇ ਇੰਸਪੈਕਟਰ ਨੇ ਸਾਥੀਆਂ ਨਾਲ ਮਿਲ ਕੇ ਬਠਿੰਡਾ ਦੇ ਵਪਾਰੀ ਤੋਂ ਲੁੱਟੇ 1 ਕਰੋੜ ਰੁਪਏ, ਪੁਲਿਸ ਨੇ ਕੀਤੇ ਵੱਡੇ ਖੁਲਾਸੇ
ਹਸਪਤਾਲ ਆ ਕੇ ਹੋਈ ਮੌਤ :ਇਸ ਬਾਰੇ ਜਾਣਕਾਰੀ ਦਿੰਦੇ ਦੂਜੇ ਕਿਸਾਨ ਨੇ ਦੱਸਿਆ ਕਿ ਪੀੜਤ ਕਿਸਾਨ ਨੂੰ ਸਿਵਲ ਹਸਪਤਾਲ ਨੰਗਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਠੇਕੇ 'ਤੇ ਜ਼ਮੀਨ ਲੈ ਕੇ ਫ਼ਸਲ ਬੀਜਦਾ ਸੀ ਅਤੇ ਉਸ ਦੀਆਂ ਪੰਜ ਧੀਆਂ ਅਤੇ ਇੱਕ ਪੁੱਤਰ ਵੀ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਦੂਜੇ ਪਾਸੇ ਤਫਤੀਸ਼ੀ ਅਫਸਰ ਏਐੱਸਆਈ ਕੁਲਵਿੰਦਰ ਸਿੰਘ ਨੇ ਕਿਸਾਨ ਅੱਛਰ ਸਿੰਘ ਪੁੱਤਰ ਪ੍ਰੀਤਮ ਸਿੰਘ ਦੀ ਕਰੰਟ ਲੱਗਣ ਨਾਲ ਹੋਈ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਫਿਲਹਾਲ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ