ਸ੍ਰੀ ਆਨੰਦਪੁਰ ਸਾਹਿਬ: ਦਿੱਲੀ ਤੋਂ ਕਾਲੇ ਕਾਨੂੰਨਾਂ ਖ਼ਿਲਾਫ਼ ਲੜਾਈ ਜਿੱਤ ਕੇ ਵਾਪਸ ਪਰਤੇ ਕਿਸਾਨ ਆਗੂਆਂ ਦਾ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ (Kisan Majdoor Union) ਸ੍ਰੀ ਆਨੰਦਪੁਰ ਸਾਹਿਬ ਅਤੇ ਸ਼ਹਿਰ ਵਾਸੀਆਂ ਵੱਲੋਂ ਕੀਤਾ ਗਿਆ ਭਰਵਾਂ ਸੁਆਗਤ ਕੀਤਾ ਗਿਆ। ਦਿੱਲੀ ਦੇ ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਵਿੱਚ ਲਗਾਤਾਰ ਕਿਸਾਨੀ ਸੰਘਰਸ਼ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸੁਰਜੀਤ ਸਿੰਘ ਢੇਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਅੱਜ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਣ ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਅਤੇ ਇਲਾਕੇ ਦੇ ਕਿਸਾਨਾਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ(Farmers warmly welcomed) ।
ਇਸ ਉਪਰੰਤ ਸਮੂਹ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਿਸਾਨਾਂ ਦੀ ਜਿੱਤ ਦੀ ਫਤਿਹ ਅਰਦਾਸ ਕਰਵਾਈ ਗਈ ਅਤੇ ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸੰਘਰਸ਼ ਨੇ ਸੂਬੇ ਅਤੇ ਦੇਸ਼ ਦੇ ਕਿਸਾਨਾਂ ਨੂੰ ਲੜਾਈ ਲੜਨੀ ਸਿਖਾ ਦਿੱਤੀ ਹੈ ਅਤੇ ਸੂਬਾ ਸਰਕਾਰ ਨੂੰ ਇਸ਼ਾਰੇ ਵਿੱਚ ਸਮਝਾਉਂਦਿਆਂ ਕਿਹਾ ਕਿ ਜੇ ਸੂਬੇ ਦੇ ਕਿਸਾਨ ਅਤੇ ਸੰਯੁਕਤ ਕਿਸਾਨ ਮੋਰਚਾ ਕੇਂਦਰ ਦੀ ਤਾਨਾਸ਼ਾਹੀ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਸਕਦੇ ਹਨ ਹੁਣ ਪੰਜਾਬ ਦੇ ਨੌਜਵਾਨਾਂ ਦੀਆਂ ਹੱਕੀ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਲੜਾਈ ਲੜੀ ਜਾਵੇਗੀ।