ਪੰਜਾਬ

punjab

ETV Bharat / state

ਖੇਤੀ ਕਾਨੂੰਨਾਂ ਦਾ ਵਿਰੋਧ: ਰੋਪੜ ਦੇ ਕਿਸਾਨਾਂ ਨੇ ਟੋਲ ਪਲਾਜ਼ਾ ਕੀਤਾ ਜਾਮ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਰੋਪੜ ਵਿੱਚ ਕਿਸਾਨਾਂ ਨੇ ਜ਼ਿਲ੍ਹੇ ਦਾ ਟੋਲ ਪਲਾਜ਼ਾ ਜਾਮ ਕਰਕੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਫ਼ੋਟੋ
ਫ਼ੋਟੋ

By

Published : Oct 9, 2020, 2:19 PM IST

ਰੋਪੜ: ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 12 ਵਜੇ ਰੋਪੜ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸੋਲਖੀਆਂ ਟੋਲ ਪਲਾਜ਼ਾ 'ਤੇ ਸੜਕ ਜਾਮ ਕਰਕੇ ਮੁਕੰਮਲ ਜਾਮ ਲਗਾ ਦਿੱਤਾ ਹੈ।

ਇਸ ਦੇ ਨਾਲ ਹੀ ਟੋਲ ਪਲਾਜ਼ਾ 'ਤੇ ਲੱਗੇ ਜਾਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਾਮਲ ਹੋ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਵੀਡੀਓ

ਕਿਸਾਨ ਆਗੂਆਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਮਿਲੇ ਆਦੇਸ਼ ਦੇ ਮੁਤਾਬਕ ਰੋਪੜ ਟੋਲ ਪਲਾਜ਼ਾ 'ਤੇ ਜਾਮ ਲਗਾ ਕੇ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਰੋਪੜ ਟੋਲ ਪਲਾਜ਼ਾ 'ਤੇ ਉਨ੍ਹਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾਵੇਗਾ ਤੇ ਇੱਥੋਂ ਗੁਜ਼ਰਨ ਵਾਲੇ ਹਰ ਵਾਹਨ ਦੀ ਟੋਲ ਦੀ ਪਰਚੀ ਕੱਟੇ ਬਿਨਾਂ ਹੀ ਉਨ੍ਹਾਂ ਨੂੰ ਇੱਥੋਂ ਲੰਘਾਇਆ ਜਾਵੇਗਾ। ਧਰਨਾ ਦੇ ਰਹੇ ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ ਨਹੀਂ ਤਾਂ ਆਉਣ ਵਾਲੇ ਦਿਨਾਂ 'ਚ ਉਨ੍ਹਾਂ ਦਾ ਸੰਘਰਸ਼ ਹੋਰ ਤਿੱਖਾ ਹੋ ਜਾਵੇਗਾ।

ABOUT THE AUTHOR

...view details