ਪੰਜਾਬ

punjab

ETV Bharat / state

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ

ਰੂਪਨਗਰ ਦੇ ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਕਿਸਾਨਾਂ (Farmers)ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਰੈਲੀ ਕੀਤੀ ਗਈ।ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਾਲ਼ੇ ਕਾਨੂੰਨਾਂ ਨੂੰ ਰੱਦ ਕਰੇ।

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ
ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ

By

Published : Aug 15, 2021, 4:46 PM IST

ਰੂਪਨਗਰ :ਸ੍ਰੀ ਕੀਰਤਪੁਰ ਸਾਹਿਬ ਤੋਂ ਵੱਡੇ ਕਾਫਲੇ ਦੇ ਰੂਪ ਵਿੱਚ ਸ੍ਰੀ ਅਨੰਦਪੁਰ ਸਾਹਿਬ ਕਿਸਾਨ ਯੂਨੀਅਨ (Farmers Union) ਦੇ ਝੰਡੇ ਥੱਲੇ ਰੈਲੀ ਕੀਤੀ ਗਈ। ਜਿਸ ਦਾ ਮੁੱਖ ਏਜੰਡਾ ਮਹਿੰਗਾਈ ਅਤੇ ਕਿਸਾਨੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੀ ਅਵਾਜ਼ ਬੁਲੰਦ ਕਰਨੀ ਸੀ।

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ
ਇਸ ਮੌਕੇ ਸੇਠੀ ਸ਼ਰਮਾ ਨੇ ਦੱਸਿਆ ਬੇਸ਼ੱਕ ਸਾਨੂੰ ਆਜ਼ਾਦੀ ਮਿਲੇ ਨੂੰ 70 ਸਾਲ ਹੋ ਗਏ ਹਨ ਪਰ ਹੱਕ ਮੰਗਣ ਦੇ ਲਈ ਨਾਲ ਸੰਘਰਸ਼ ਕਰਨਾ ਪੈ ਰਿਹਾ ਹੈ। ਜਿਸ ਤਰੀਕੇ ਦੇ ਨਾਲ ਆਜ਼ਾਦੀ ਪ੍ਰਾਪਤ ਕਰਨ ਲਈ ਯੋਧਿਆਂ ਵੱਲੋਂ ਸੰਘਰਸ਼ ਕੀਤਾ ਗਿਆ ਸੀ।ਉਨ੍ਹਾਂ ਨੇ ਕਿਹਾ ਹੈ ਕਿ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਮਹਿੰਗਾਈ (Inflation)ਦੀ ਮਾਰ ਨੂੰ ਠੱਪ ਪਾਉਣੀ ਚਾਹੀਦੀ ਹੈ।

ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।ਕਿਸਾਨਾਂ ਦਾ ਕਹਿਣਾ ਹੈ ਕਿ ਦੇਸ ਵਿਚ ਵੱਧਦੀ ਮਹਿੰਗਾਈ ਦਾ ਭਾਰ ਗਰੀਬ ਵਿਅਕਤੀ ਦੀ ਜੇਬ ਉਤੇ ਪੈ ਰਿਹਾ ਹੈ ।

ਇਹ ਵੀ ਪੜੋ:ਆਜ਼ਾਦੀ ਦਿਵਸ ਮੌਕੇ ਨੇਤਰਹੀਣਾਂ ਵੱਲੋਂ ਕੀਤਾ ਗਿਆ ਰੋਸ਼ ਪ੍ਰਦਰਸ਼ਨ

ABOUT THE AUTHOR

...view details