ਰੂਪਨਗਰ: ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਸੀ ਇਸ ਦੌਰਾਨ ਕਿਸਾਨਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਕਾਲੇ ਝੰਡੇ ਅਤੇ ਕਿਸਾਨੀ ਝੰਡੇ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ।
ਸ੍ਰੀ ਚਮਕੌਰ ਸਾਹਿਬ ਨਤਮਸਤਕ ਹੋਣ ਗਏ ਸਿੱਧੂ ਦਾ ਕਿਸਾਨਾਂ ਨੇ ਕੀਤਾ ਵਿਰੋਧ - ਰੂਪਨਗਰ
ਨਵਜੋਤ ਸਿੰਘ ਸਿੱਧੂ ਦੇ ਖਿਲਾਫ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਸ੍ਰੀ ਚਮਕੌਰ ਸਾਹਿਬ ਨਤਮਸਤਕ ਹੋਣ ਲਈ ਆਏ ਸੀ।
ਸ੍ਰੀ ਚਮਕੌਰ ਸਾਹਿਬ ਨਤਮਸਤਕ ਹੋਣ ਗਏ ਸਿੱਧੂ ਦਾ ਕਿਸਾਨਾਂ ਨੇ ਕੀਤਾ ਵਿਰੋਧ
ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ ਪਿਛਲੇ ਦਰਵਾਜ਼ੇ ਤੋਂ ਬਾਹਰ ਕੱਢਿਆ ਗਿਆ ਤਾਂ ਜਿਵੇਂ ਹੀ ਕਿਸਾਨ ਜਥੇਬੰਦੀਆਂ ਨੂੰ ਇਸ ਗੱਲ ਤਾ ਪਤਾ ਲੱਗਿਆ ਤਾਂ ਸਿੱਧੂ ਨੂੰ ਪਿਛਲੇ ਦਰਵਾਜ਼ੇ ਤੋਂ ਘੇਰ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।