ਪੰਜਾਬ

punjab

ETV Bharat / state

ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ - Sri Anandpur Sahib-Chandigarh road

ਕਿਸਾਨ ਜਥੇਬੰਦੀਆ ਨੇ ਭਰਤਗੜ੍ਹ ਨੇੜੇ ਸ੍ਰੀ ਅਨੰਦਪੁਰ ਸਾਹਿਬ-ਚੰਡੀਗੜ੍ਹ ਮਾਰਗ (Sri Anandpur Sahib-Chandigarh road) ਇੱਕਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਰਿਹਾ ਹੈ। ਕਿਸਾਨਾਂ (Farmers) ਦਾ ਇਲਜ਼ਾਮ ਹੈ ਕਿ ਪੰਜਾਬ ਸਰਕਾਰ (Government of Punjab) ਵੱਲੋਂ ਉਨ੍ਹਾਂ ਦੇ ਇਲਾਕੇ ਵਿੱਚ ਮੰਡੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ (Farmers) ਦਾ ਕਹਿਣਾ ਹੈ ਕਿ ਹਾਲੇ ਉਨ੍ਹਾਂ ਦੇ ਇਲਾਕੇ ਵਿੱਚ 20 ਤੋਂ 25 ਫੀਸਦੀ ਝੋਨੇ ਦੀ ਫ਼ਸਲ ਖੇਤਾ ਵਿੱਚ ਖੜ੍ਹੀ ਹੈ।

ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ
ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ

By

Published : Nov 10, 2021, 9:18 AM IST

ਸ੍ਰੀ ਅਨੰਦਪੁਰ ਸਾਹਿਬ:ਇੱਕ ਪਾਸੇ ਜਿੱਥੇ ਕਿਸਾਨਾਂ (Farmers) ਵੱਲੋਂ ਕੇਂਦਰ ਸਰਕਾਰ (Central Government) ਖ਼ਿਲਾਫ਼ ਨਵੇਂ ਖੇਤੀ ਕਾਨੂੰਨਾਂ (Agricultural laws) ਦੇ ਵਿਰੋਧ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ (Government of Punjab) ਦੇ ਖ਼ਿਲਾਫ਼ ਵੀ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨ ਜਥੇਬੰਦੀਆ ਨੇ ਭਰਤਗੜ੍ਹ ਨੇੜੇ ਸ੍ਰੀ ਅਨੰਦਪੁਰ ਸਾਹਿਬ-ਚੰਡੀਗੜ੍ਹ ਮਾਰਗ (Sri Anandpur Sahib-Chandigarh road) ਇੱਕਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਰਿਹਾ ਹੈ। ਕਿਸਾਨਾਂ (Farmers) ਦਾ ਇਲਜ਼ਾਮ ਹੈ ਕਿ ਪੰਜਾਬ ਸਰਕਾਰ (Government of Punjab) ਵੱਲੋਂ ਉਨ੍ਹਾਂ ਦੇ ਇਲਾਕੇ ਵਿੱਚ ਮੰਡੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ (Farmers) ਦਾ ਕਹਿਣਾ ਹੈ ਕਿ ਹਾਲੇ ਉਨ੍ਹਾਂ ਦੇ ਇਲਾਕੇ ਵਿੱਚ 20 ਤੋਂ 25 ਫੀਸਦੀ ਝੋਨੇ ਦੀ ਫ਼ਸਲ ਖੇਤਾ ਵਿੱਚ ਖੜ੍ਹੀ ਹੈ।

ਕਿਸਾਨਾਂ (Farmers) ਨੇ ਪੰਜਾਬ ਦੀਆਂ ਮੰਡੀਆਂ ਬੰਦ ਕਰਨ ਨੂੰ ਨਾਜਾਇਜ਼ ਠਹਿਰਾਉਂਦਿਆਂ ਪੰਜਾਬ ਸਰਕਾਰ (Government of Punjab) ਇਨ੍ਹਾਂ ਫੈਸਲਿਆਂ ਦਾ ਵਿਰੋਧ ਕੀਤਾ ਹੈ। ਕਿਸਾਨਾਂ (Farmers) ਨੇ ਕਿਹਾ ਕਿ ਇਹ ਇਲਾਕਾ ਸੇਮ ਨਾਲ ਪ੍ਰਭਾਵਿਤ ਹੈ।ਜਿਸ ਕਰਕੇ ਇੱਥੇ ਝੋਨੇ ਦੀ ਫ਼ਸਲ ਦੀ ਕਟਾਈ ਕਰਨ ਵਿੱਚ ਬਾਕੀ ਇਲਾਕਿਆ ਨਾਲੋਂ ਥੋੜ੍ਹਾ ਜਿਆਦਾ ਸਮਾਂ ਲੱਗਦਾ ਹੈ।

ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਜੋ ਫੈਸਲਾ ਲਿਆ ਗਿਆ ਹੈ, ਉਸ ਨੂੰ ਪੰਜਾਬ ਸਰਕਾਰ (Government of Punjab) ਤੁਰੰਤ ਵਾਪਸ ਲਵੇ ਕਿਉਂਕਿ ਜੇਕਰ ਮੰਡੀ ਬੰਦ ਹੋ ਗਈ ਤਾਂ ਕਿਸਾਨ (Farmers) ਆਪਣੀ ਖੜ੍ਹੀ ਫ਼ਸਲ ਕਿੱਥੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਿਸਾਨ ਆਰਥਿਕ ਮੰਦੀ ਦਾ ਸਾਹਮਣਾ ਕਰ ਰਿਹਾ ਹੈ, ਦੂਜੇ ਪਾਸੇ ਕਿਸਾਨ ਖੇਤੀ ਕਾਨੂੰਨਾਂ ਨਾਲ ਜੂਝ ਰਹੇ ਹਨ ਅਤੇ ਹੁਣ ਮੰਡੀਆਂ ਦਾ ਇਸ ਤਰ੍ਹਾਂ ਬੰਦ ਹੋ ਜਾਣ ਨਾਲ ਕਿਸਾਨ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ।
ਕਿਸਾਨਾਂ ਦਾ ਕਹਿਣਾ ਹੈ ਕਿ ਛੱਠ ਪੂਜਾ ਕਾਰਨ ਕਿਸਾਨਾਂ ਨੂੰ ਝੋਨੇ ਦੀ ਕਟਾਈ ਲਈ ਮਜ਼ਦੂਰਾਂ ਦੀ ਘਾਟ ਨਾਲ ਵੀ ਜੂਝਣਾ ਪੈ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਨੂੰ ਕਿਸਾਨਾਂ ਪ੍ਰਤੀ ਨਰਮ ਰਵੱਈਆ ਅਪਣਾਉਂਦੇ ਹੋਏ ਮੰਡੀਆਂ ਦਾ ਸਮਾਂ ਵਧਾਉਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਫ਼ਸਲ ਵੇਚ ਸਕਣ।

ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜਦੋਂ ਤੱਕ ਸਰਕਾਰ ਇਸ ਸਬੰਧੀ ਕੋਈ ਫੈਸਲਾਂ ਨਹੀਂ ਲੈਂਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ ਅਤੇ ਜੇਕਰ ਜਲਦ ਕੋਈ ਫੈਸਲਾਂ ਕਿਸਾਨਾਂ ਦੇ ਪੱਖ ਵਿੱਚ ਨਾ ਲਿਆ ਗਿਆ ਤਾਂ ਉਹ ਸਰਕਾਰ ਖ਼ਿਲਾਫ਼ ਹੋਰ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ:ਪੰਜਾਬ ਕੈਬਨਿਟ 'ਚ ਇੰਨਾਂ ਮੁੱਦਿਆਂ 'ਤੇ ਲੱਗੀ ਮੋਹਰ, ਦੇਖੋ ਤੁਹਾਨੂੰ ਮਿਲੇਗਾ ਲਾਭ !

ABOUT THE AUTHOR

...view details