ਰੂਪਨਗਰ:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਉਪਦਾਨ ਅਤੇ ਬੀਜ ਲੈਣ ਲਈ ਨਵੀਂ ਪਾਲਿਸੀ ਜਾਰੀ (Seed Subsidy Policy) ਕੀਤੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਲ 2022 23 ਦੌਰਾਨ ਕਣਕ ਦੇ ਬੀਜ ਉੱਤੇ ਸਬਸਿਡੀ (Subsidy on wheat seed) ਦੇਣ ਦੀ ਪਾਲਿਸੀ ਬਣਾਈ ਹੈ ਇਸ ਪਾਲਿਸੀ ਤਹਿਤ ਕਣਕ ਦੇ ਤਸਦੀਕ ਸ਼ੁਦਾ ਬੀਜ ਦੀ ਖਰੀਦ ਸਮੇਂ ਹੀ ਕਿਸਾਨਾਂ ਨੂੰ ਬੀਜ ਦੀ ਕੀਮਤ ਦਾ 50 ਫੀਸਦ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦੀ ਰਕਮ ਘਟਾ ਕੇ ਦਿੱਤਾ ਜਾਵੇਗਾ। ਇੱਕ ਕਿਸਾਨ ਵੱਧ ਤੋਂ ਵੱਧ 5 ਏਕੜ ਲਈ ਬੀਜ ਤੇ ਸਬਸਿਡੀ ਪ੍ਰਾਪਤ ਕਰ ਸਕੇਗਾ। ਇਸ ਸਕੀਮ ਤਹਿਤ ਪਹਿਲ ਸੀਮਾਂਤ ਅਤੇ ਛੋਟੇ ਕਿਸਾਨਾਂ ਨੂੰ ਦਿੱਤੀ ਜਾਵੇਗੀ।
ਇਹ ਵੀ ਪੜੋ:ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਸੁਹਾਗਣਾਂ 'ਚ ਖੁਸ਼ੀ ਦੀ ਲਹਿਰ, ਬਜ਼ਾਰਾਂ 'ਚ ਲੱਗੀਆਂ ਰੌਣਕਾਂ
ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਦੱਸਿਆ ਕਿ ਕਣਕ ਦੇ ਬੀਜ ਉੱਤੇ ਸਬਸਿਡੀ ਪ੍ਰਾਪਤ ਕਰਨ ਲਈ ਅਖਬਾਰਾ ਵਿੱਚ ਛਪੇ ਇਸ਼ਿਤਹਾਰ ਦੇ ਥੱਲੇ ਦਿੱਤੇ ਪ੍ਰੋਫਾਰਮੇ ਨੂੰ ਭਰਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਵੈਬਸਾਈਟ (www.agri.punjab.gov.in) ‘ਤੇ ਵੀ ਅਪਲੋਡ ਕੀਤਾ ਜਾ ਸਕਦਾ ਹੈ। ਇਹ ਫਾਰਮ ਭਰਕੇ ਖੇਤੀਬਾੜੀ ਵਿਭਾਗ ਦੇ ਫੋਕਲ ਪੁਆਇੰਟ, ਬਲਾਕ ਦਫਤਰ ਖੇਤੀਬਾੜੀ ਵਿਭਾਗ ਦੇ ਦਫਤਰ ਵਿੱਚ ਵੀ ਜਮ੍ਹਾਂ ਕਰਵਾ (Subsidy on wheat seed) ਸਕਦੇ ਹੋ।