ਰੂਪਨਗਰ :ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਪਹਿਲੀ ਫੇਰੀ ਰੂਪਨਗਰ ਦੇ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਵਿੱਚ ਹੋਈ। ਮੋਰਿੰਡਾ ਵਿਖੇ ਉਹ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਨਿਵਾਸ ਪੁੱਜੇ ਜਿੱਥੇ ਉਨ੍ਹਾਂ ਵੱਲੋਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਨਤਮਸਤਕ ਹੋਏ।
ਸਿੱਧੂ ਦਾ ਘਿਰਾਓ ਕਰਨ ਮਾਮਲੇ ਵਿੱਚ ਕਿਸਾਨਾਂ 'ਤੇ ਐਫ.ਆਈ.ਆਰ ਹੋਵੇਗੀ ਰੱਦ ਇਕ ਵੱਡੇ ਜਥੇ ਦੇ ਨਾਲ ਨਵਜੋਤ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਦੇ ਰਸਤੇ ਵੱਲ ਤੁਰ ਪਏ ਸਨ ਅਤੇ ਰਸਤੇ ਵਿੱਚ ਦੋ ਜਗ੍ਹਾ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਗਏ ਸਨ। ਇੰਨਾ ਹੀ ਨਹੀਂ ਜਦੋਂ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਪੁੱਜੇ ਤਾਂ ਉਥੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਬੱਸ ਅੱਡੇ ਉੱਤੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ।
ਇਸ ਮਾਮਲੇ ਵਿੱਚ ਸ੍ਰੀ ਚਮਕੌਰ ਸਾਹਿਬ ਪੁਲੀਸ ਵੱਲੋਂ ਐਕਸ਼ਨ ਲੈਂਦਿਆਂ ਹੋਇਆਂ ਚਾਰ ਲੋਕਾਂ ਨਾਮਜ਼ਦ ਅਤੇ 45 ਨਾਮਲੂਮ ਲੋਕਾਂ ਉੱਤੇ ਕਾਨੂੰਨੀ ਕਾਰਵਾਈ ਕਰਦਿਆਂ ਹੋਇਆਂ ਐੱਫ.ਆਈ.ਆਰ ਦਰਜ ਕੀਤੀ।
ਇਸ ਮਾਮਲੇ ਵਿੱਚ ਕਾਂਗਰਸ ਦੇ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਸਾਡੇ ਵੱਲੋਂ ਕੋਈ ਕਾਰਵਾਈ ਨਹੀਂ ਕਰਵਾਈ ਗਈ। ਅਸੀਂ ਸਾਰੇ ਕਿਸਾਨਾਂ 'ਤੇ ਹੋਈ ਐੱਫ.ਆਈ.ਆਰ ਰੱਦ ਕਰਨ ਦੀ ਮੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਡਾ ਕਿਸਾਨਾਂ ਨਾਲ ਕੋਈ ਵਿਰੋਧ ਨਹੀਂ। ਸਿੱਧੂ 'ਤੇ ਹਮਲਾ ਕਿਸਾਨਾਂ ਨੇ ਨਹੀਂ ਕੀਤਾ।
ਇਹ ਵੀ ਪੜ੍ਹੋ:ਨਵਜੋਤ ਸਿੱਧੂ ਤੋਂ ਅੱਗੇ ਨਿਕਲੇ ਰਾਹੁਲ ਗਾਂਧੀ, ਕਿਸਾਨਾਂ ਨੂੰ ਕੋਲ ਬਲਾਉਣ ਦੀ ਥਾਂ ਖੁਦ ਦਿਖਾਇਆ ਸਮਰਥਨ
ਨਾਮਜ਼ਦਗੀ ਕਿਰਤੀ ਕਿਸਾਨ ਯੂਨੀਅਨ ਦੇ ਨੁਮਾਇੰਦੇ ਕੁਲਵੰਤ ਸੈਣੀ ਅਤੇ ਬਹਿਰਾਮਪੁਰ ਜ਼ਿਮੀਂਦਾਰਾ ਪਿੰਡ ਦੇ ਸਰਪੰਚ ਸਤਨਾਮ ਸਿੰਘ ਸੋਹੀ ਕਿਰਤੀ ਯੂਨੀਅਨ ਦੇ ਨੁਮਾਇੰਦੇ ਜਗਮਨ ਦੀਪ ਅਤੇ ਇਕ ਮਹਿਲਾ ਆਗੂ ਜੋ ਕਿ ਕਿਰਤੀ ਕਿਸਾਨ ਯੂਨੀਅਨ ਦੀ ਹੈ ਨਾਮਜ਼ਦ ਐਫ.ਆਈ.ਆਰ ਵਿੱਚ ਕੀਤੇ ਗਏ ਹਨ।