ਸ੍ਰੀ ਅਨੰਦਪੁਰ ਸਾਹਿਬ:ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ ਮਹੱਲੇ (Hola Mohalla at Sri Kiratpur Sahib) ਦਾ ਪਹਿਲਾਂ ਪੜਾਅ ਸਪੰਨ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਦੇ ਤਿੰਨ ਦਿਨ ਇਹ ਹੋਲਾ ਮਹੱਲਾ ਲਗਾਤਾਰ ਸ੍ਰੀ ਕੀਰਤਪੁਰ ਸਾਹਿਬ (Sri Kiratpur Sahib) ਵਿਖੇ ਮਨਾਇਆ ਜਾਂਦਾ ਹੈ। ਜਿਸ ਤੋਂ ਬਾਅਦ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਵਿਖੇ ਪਹੁੰਚਦੀਆਂ ਹਨ, ਜਿੱਥੇ ਦੂਜਾ ਪੜਾਅ 17 ਮਾਰਚ ਤੋਂ 19 ਮਾਰਚ ਤੱਕ ਚੱਲੇਗਾ।
ਗੁਰਦੁਆਰਾ ਪਤਾਲਪੁਰੀ ਸਾਹਿਬ (Gurdwara Patalpuri Sahib) ਸ੍ਰੀ ਕੀਰਤਪੁਰ ਸਾਹਿਬ ਵਿਖੇ 3 ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਅੱਜ ਸੰਪੂਰਨਤਾ ਦੇ ਭੋਗ ਪਾਏ ਗਏ, ਜਿਸ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਸੰਪੂਰਨਤਾ ਦੀ ਅਰਦਾਸ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਆਖਿਆ ਕਿ ਸ੍ਰੀ ਕੀਰਤਪੁਰ ਸਾਹਿਬ ਦੇ ਪਹਿਲੇ ਪੜਾਅ ਮੌਕੇ ਹੋਲਾ ਮਹੱਲਾ ਸੰਪਨ ਹੋ ਗਿਆ ਹੈ। ਜਿਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਕੱਲ੍ਹ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਇਸ ਮੌਕੇ ਲਗਾਤਾਰ ਸੰਗਤਾਂ ਦੇ ਵਿੱਚ ਵਾਧਾ ਹੋ ਰਿਹਾ ਹੈ ਸ੍ਰੀ ਕੀਰਤਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ ਸੰਗਤਾਂ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਵੱਲ ਨੂੰ ਚਾਲੇ ਪਾ ਰਹੀਆਂ ਹਨ।