ਪੰਜਾਬ

punjab

ETV Bharat / state

ਸਵਾਂ ਨਦੀ ਦਾ ਪਾਣੀ ਆਇਆ ਸਤਲੁਜ 'ਚ, ਆਨੰਦਪੁਰ ਸਾਹਿਬ ਦੇ ਕਈ ਪਿੰਡਾਂ 'ਚ ਪਾਣੀ ਦਾਖ਼ਲ

ਹਿਮਾਚਲ ਦੀ ਸਵਾਂ ਨਦੀ ਦਾ ਪਾਣੀ ਸਤਲੁਜ ਦਰਿਆ ਵਿੱਚ ਆਉਣ ਕਰਕੇ ਆਨੰਦਪੁਰ ਸਾਹਿਬ ਦੇ ਕਈ ਪਿੰਡਾਂ ਦੇ ਵਿੱਚ ਪਾਣੀ ਦਾਖ਼ਲ ਹੋ ਚੁੱਕਾ ਹੈ। ਪਾਣੀ ਆਉਣ ਕਾਰਨ ਨਾਲ ਲੱਗਦੇ ਇਲਾਕਿਆਂ ਦੀ ਡੇਢ ਸੌ ਏਕੜ ਦੇ ਕਰੀਬ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਗਈ ਹੈ।

ਫ਼ੋਟੋ

By

Published : Aug 2, 2019, 5:39 PM IST

ਰੋਪੜ: ਪੰਜਾਬ ਵਿੱਚ ਮੁੜ ਸ਼ੁਰੂ ਹੋਏ ਮੀਂਹ ਕਾਰਨ ਫਿਰ ਤੋਂ ਹੜ੍ਹ ਵਰਗੇ ਹਾਲਾਤ ਬਣਨੇ ਸ਼ੁਰੂ ਹੋ ਗਏ ਹਨ, ਇਸ ਦੇ ਨਾਲ ਹੀ ਨੇੜੇ ਲੱਗਦੇ ਇਲਾਕਿਆਂ ਵਿੱਚ ਫ਼ਸਲਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਰੋਪੜ ਹੈੱਡ ਵਰਕਸ ਦੇ ਐਸਡੀਓ ਕੁਲਵਿੰਦਰ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਦੱਸਿਆ ਕਿ ਹਿਮਾਚਲ ਦੀ ਸਵਾਂ ਨਦੀ ਦੇ ਪਾਣੀ ਦਾ ਪੱਧਰ 83 ਹਜ਼ਾਰ, 900 ਕਿਊਸਿਕ ਚੱਲ ਰਿਹਾ ਹੈ।

ਵੇਖੋ ਵੀਡੀਓ

ਇਹ ਵੀ ਪੜ੍ਹੋ: ਜਲ੍ਹਿਆਂਵਾਲਾ ਬਾਗ਼ ਮੈਮੋਰੀਅਲ ਸੋਧ ਬਿਲ ਲੋਕ ਸਭਾ 'ਚ ਪਾਸ

ਐਸਡੀਓ ਕੁਲਵਿੰਦਰ ਸਿੰਘ ਨੇ ਕਿਹਾ ਕਿ ਸਵਾਂ ਨਦੀ ਦਾ ਪਾਣੀ ਸਤਲੁਜ ਦਰਿਆ ਵਿੱਚ ਮਿਲ ਕੇ ਉਸ ਦੇ ਪਾਣੀ ਦੇ ਪੱਧਰ ਨੂੰ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਪਾਣੀ ਨੂੰ ਰੋਪੜ ਸਤਲੁਜ ਦਰਿਆ ਤੱਕ ਪਹੁੰਚਣ ਨੂੰ ਸੱਤ ਤੋਂ ਅੱਠ ਘੰਟੇ ਦਾ ਸਮਾਂ ਲੱਗਦਾ ਹੈ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਫ਼ਿਲਹਾਲ ਇਸ ਪਾਣੀ ਦੇ ਪੱਧਰ ਨਾਲ ਕੋਈ ਪੈਨਿਕ ਵਾਲੀ ਸਥਿਤੀ ਨਹੀਂ ਹੈ, ਜਦੋਂ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਇੱਕ ਲੱਖ ਕਿਉਸਿਕ ਦੇ ਨੇੜੇ ਪਹੁੰਚਦਾ ਹੈ, ਤਾਂ ਉਸ ਨੂੰ ਲੋਅ ਫਲੱਡ ਐਲਾਨ ਕਰ ਦਿੱਤਾ ਜਾਂਦਾ ਹੈ।

ਮਿਲੀ ਜਾਣਕਾਰੀ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਦੇ ਸਤਲੁਜ ਦਰਿਆ ਦੇ ਕੰਢੇ ਪੈਂਦੇ ਕਰੀਬ ਡੇਢ ਦਰਜਨ ਪਿੰਡਾਂ ਦੀਆਂ ਜ਼ਮੀਨਾਂ ਵਿੱਚ ਦੋ ਤੋਂ ਤਿੰਨ ਫੁੱਟ ਪਾਣੀ ਆ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਪਾਣੀ ਆਉਣ ਦੇ ਨਾਲ ਡੇਢ ਸੌ ਏਕੜ ਦੇ ਕਰੀਬ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਈ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੈਂਦਾ ਰਿਹਾ ਤਾਂ ਸਵਾਂ ਨਦੀ ਦੇ ਪਾਣੀ ਦਾ ਪੱਧਰ ਵੱਧ ਸਕਦਾ ਹੈ ਜਿਸ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ।
ਇਹ ਵੀ ਪੜ੍ਹੋ: ਪਾਕਿ ਫ਼ੌਜ ਕਸ਼ਮੀਰ ’ਚ ਫੈਲਾ ਰਹੀ ਹੈ ਅੱਤਵਾਦ!!!

ABOUT THE AUTHOR

...view details