ਪੰਜਾਬ

punjab

ETV Bharat / state

ਸ੍ਰੀ ਅਨੰਦਪੁਰ ਸਾਹਿਬ 'ਚ ਹੜ੍ਹ ਵਰਗੇ ਹਾਲਾਤ, ਬਚਾਅ ਕਾਰਜ 'ਚ ਜੁਟੀ NDRF

ਪੰਜਾਬ ਵਿੱਚ ਬੀਤੇ ਦਿਨੀਂ ਤੇਜ਼ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਲੰਘੇ ਦਿਨ ਤੋਂ ਪੰਜਾਬ ਵਿੱਚ ਮੀਂਹ ਜਾਰੀ ਹੈ। ਮੀਂਹ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਦਰਿਆਵਾਂ ਚ ਪਾਣੀ ਦਾ ਪੱਧਰ ਵੱਧਦਾ ਜਾ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ 'ਚ ਵੀ ਤੇਜ਼ ਮੀਂਹ ਕਾਰਨ  ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।

ਫ਼ੋਟੋ।

By

Published : Aug 18, 2019, 10:19 PM IST

ਸ੍ਰੀ ਅਨੰਦਪੁਰ ਸਾਹਿਬ: ਲੰਘੇ ਦਿਨ ਤੋਂ ਪੰਜਾਬ 'ਚ ਪੈ ਰਹੇ ਮੀਂਹ ਕਾਰਨ ਦਰਿਆਵਾਂ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਸਤਲੁਜ ਦਰਿਆ ਦਾ ਪਾਣੀ ਵੀ ਵੱਧ ਗਿਆ ਹੈ ਜਿਸ ਕਾਰਨ ਸ੍ਰੀ ਅਨੰਦਪੁਰ ਸਾਹਿਬ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਐੱਨਡੀਆਰਐੱਫ਼ ਦੀ ਟੀਮ ਬਚਾਅ ਕਾਰਜ ਵਿੱਚ ਜੁਟੀ ਹੋਈ ਹੈ।

ਵੇਖੋ ਵੀਡੀਓ

ਸਥਾਨਕ ਲੋਕਾਂ ਨੂੰ ਸੁਰੱਖਿਆ ਥਾਵਾਂ 'ਤੇ ਲਿਜਾਇਆ ਜਾ ਰਿਹਾ ਹੈ ਅਤੇ ਐੱਨਡੀਆਰਐੱਫ਼ ਦੀ ਟੀਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨੂੰ ਸੁਰੱਖਿਅਤ ਥਾਂ ਪਹੁੰਚਾਇਆ।

ਐੱਨਡੀਆਰਐਫ ਦੇ ਕਮਾਂਡੈਂਟ ਨੇ ਦੱਸਿਆ ਕਿ ਅਨੰਦਪੁਰ ਸਾਹਿਬ ਵਿੱਚ ਕਈ ਜਗ੍ਹਾ ਪਾਣੀ ਵੜ ਗਿਆ ਹੈ। ਐੱਨਡੀਆਰਐਫ ਦੀਆਂ 10 ਟੀਮਾਂ ਤਿਆਰ ਹਨ ਜੋ ਕਿ ਕਿਸੇ ਵੀ ਹਾਲਾਤ ਵਿੱਚ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ। ਲੋੜ ਪੈਣ ਤੇ ਹੋਰ ਵੀ ਟੀਮਾਂ ਮੌਕੇ 'ਤੇ ਭੇਜੀਆਂ ਜਾਣਗੀਆਂ।

ਦੱਸਣਯੋਗ ਹੈ ਕਿ ਪਾਣੀ ਦੇ ਵੱਧਦੇ ਪੱਧਰ ਨੂੰ ਵੇਖਦਿਆਂ ਕਈ ਪਿੰਡਾਂ ਨੂੰ ਖ਼ਾਲੀ ਕਰਵਾਉਣ ਦੇ ਹੁਕਮ ਕਰ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਥਿਤੀ ਤੋਂ ਨਜਿੱਠਿਆ ਜਾ ਸਕੇ। ਜਲੰਧਰ, ਫ਼ਿਰੋਜ਼ਪੁਰ, ਰੂਪਨਗਰ ਦੇ ਕੁਝ ਪਿੰਡਾਂ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ।

ABOUT THE AUTHOR

...view details