ਰੂਪਨਗਰ: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਰੂਪਨਗਰ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਕੇ ਕੋਰੋਨਾ ਦੀ ਪਹਿਲੀ ਖੁਰਾਕ ਦਾ ਟੀਕਾ ਲਵਾਇਆ। ਇਸ ਮੌਕੇ ਸਾਂਸਦ ਮਨੀਸ਼ ਤਿਵਾੜੀ ਨੇ ਕਿਹਾ ਕਿ ਉਹਨਾਂ ਦਾ ਟੀਕਾ ਲਗਵਾਉਣ ਦਾ ਇਹੀ ਮਕਸਦ ਹੈ ਕੇ ਲੋਕ ਸਭਾ ਹਲਕੇ ਦੇ ਹੈੱਡ ਕੁਆਰਟਰ ਤੋਂ ਲੋਕਾਂ ਨੂੰ ਸੁਨੇਹਾ ਦਿੱਤਾ ਜਾਵੇ ਕੇ ਕੋਰੋਨਾ ਦੀ ਦੂਜੀ ਲਹਿਰ ਪਹਿਲੀ ਲਹਿਰ ਨਾਲੋਂ ਵੀ ਵਧੇਰੇ ਖਤਰਨਾਕ ਹੈ ਅਤੇ ਦਿਨ ਪ੍ਰਤੀ ਦਿਨ ਕੇਸ ਵਧਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਟੀਕਾ ਲਵਾਉਣਾ ਬੇਹੱਦ ਜ਼ਰੂਰੀ ਹੈ।
ਹੋਲਾ ਮਹੱਲਾ ’ਤੇ ਆਉਣ ਵਾਲੀ ਸੰਗਤ ਕੋਰੋਨਾ ਸਬੰਧੀ ਨਿਯਮਾਂ ਦੀ ਕਰੇ ਪਾਲਣਾ: ਮਨੀਸ਼ ਤਿਵਾੜੀ ਇਹ ਵੀ ਪੜੋ: ਬਰਾਨਾਲਾ ਪੁਲਿਸ ਨੇ ਬਿਨਾਂ ਮਾਸਕ ਤੋਂ ਘੁੰਮਣ ਵਾਲਿਆਂ ਖਿਲਾਫ਼ ਕੀਤੀ ਸਖ਼ਤ ਕਾਰਵਾਈ
ਉਨ੍ਹਾਂ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਕਿਸੇ ਕਿਸਮ ਦੀ ਚਿੰਤਾ ਦੀ ਜ਼ਰੂਰਤ ਨਹੀਂ ਅਤੇ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਜੇਕਰ ਕਿਸੇ ਨੂੰ ਥੋੜੀ ਬਹੁਤ ਪਰੇਸ਼ਾਨੀ ਹੁੰਦੀ ਹੈ ਸਿਹਤ ਵਿਭਾਗ ਪੂਰਾ ਧਿਆਨ ਰੱਖਦਾ ਹੈ।
ਹੋਲਾ ਮਹੱਲਾ ਸਬੰਧੀ ਉਹਨਾਂ ਨੇ ਬੋਲਦੇ ਕਿਹਾ ਕਿ ਸੰਗਤ ਨੂੰ ਇਹਤਿਆਤ ਵਰਤਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਮਨਾਉਣੇ ਚਾਹੀਦੇ ਹਨ ਪ੍ਰੰਤੂ ਕੋਰੋਨਾ ਤੋਂ ਬਚਾਅ ਸਬੰਧੀ ਨਿਯਮਾਂ ਦੀ ਪਾਲਣਾ ਵੀ ਕਰਨੀ ਜ਼ਰੂਰੀ ਹੈ।
ਇਹ ਵੀ ਪੜੋ: ਪੰਜਾਬ ਪੁਲਿਸ ਮਹਿਕਮੇ 'ਚ ਨੌਕਰੀਆਂ ਦਾ ਪਿਟਾਰਾ, ਮਹਿਲਾਵਾਂ ਲਈ ਵੀ ਰਾਖਵਾਂਕਰਨ