ਰੋਪੜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ਼੍ਰੀ ਚਮਕੌਰ ਸਾਹਿਬ ਦੇ ਬਲਾਕ ਮੋਰਿੰਡਾ ਵਿੱਚ ਕਾਂਗਰਸ ਪਾਰਟੀ ਨਾਲ ਸਬੰਧਤ ਰੱਖਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਗਈ। ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਮੌਜੂਦਾ ਪੰਜਾਬ ਸਰਕਾਰ ਉਤੇ ਤਿੱਖੇ ਸ਼ਬਦੀ ਵਾਰ ਕੀਤੇ ਗਏ। ਸਾਬਕਾ ਮੁੱਖ ਮੰਤਰੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਿੱਚ ਕਨੇਡੀਅਨ ਨਾਗਰਿਕ ਪਰਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਉੱਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਗਿਆ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਜੋ ਹੋਈ ਹੈ ਇਸ ਨਾਲ ਪੂਰੀ ਦੁਨੀਆਂ ਦੇ ਵਿੱਚ ਗਲਤ ਸੰਦੇਸ਼ ਜਾਵੇਗਾ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਾਹੌਲ ਵਿੱਚ ਦੁਨੀਆਂ ਵਿੱਚੋਂ ਪੰਜਾਬ ਦੇ ਵਿੱਚ ਕਿਉਂ ਕੋਈ ਆਵੇਗਾ ਕਿਉਂਕਿ ਜਦੋਂ ਇੱਥੇ ਕਤਲ ਵਰਗੀ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਠੀਕ ਕਰਨ ਦੇ ਲਈ ਮੌਜੂਦਾ ਪੰਜਾਬ ਸਰਕਾਰ ਵੱਲੋਂ ਸਹੀ ਕਦਮ ਚੁੱਕ ਜਾਣੇ ਚਾਹੀਦੇ ਹਨ।
ਸਰਪੰਚਾਂ ਉੱਤੇ ਦਬਾਅ ਪਾਇਆ ਜਾ ਰਿਹਾ: ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਵੱਡੇ ਪੱਧਰ ਉੱਤੇ ਪਿਛਲੀ ਸਰਕਾਰ ਦੌਰਾਨ ਪਿੰਡਾਂ ਨੂੰ ਗਰਾਂਟਾਂ ਦਿੱਤੀਆਂ ਗਈਆਂ ਸਨ ਖਾਸ ਤੌਰ ਉੱਤੇ ਅਖੀਰਲੇ ਤਿੰਨ ਮਹੀਨੇ ਜਦੋਂ ਕਾਂਗਰਸ ਪਾਰਟੀ ਦੀ ਸਰਕਾਰ ਸੀ। ਮੌਜੂਦਾ ਸਰਕਾਰ ਵੱਲੋਂ ਉਨ੍ਹਾਂ ਵੱਲੋਂ ਜਾਰੀ ਕੀਤੀਆ ਗਰਾਂਟਾਂ ਨੂੰ ਵਾਪਸ ਲਿਆ ਜਾ ਰਿਹਾ ਹੈ ਅਤੇ ਸਰਪੰਚਾਂ ਉੱਤੇ ਦਬਾਅ ਪਾਇਆ ਜਾ ਰਿਹਾ ਹੈ ਕੀ ਗਰਾਂਟ ਦੇ ਦਿੱਤੇ ਹੋਏ ਪੈਸੇ ਵਾਪਸ ਕੀਤੇ ਜਾਣ ਇਹ ਬਿਲਕੁਲ ਵੀ ਸਹੀ ਰਵੱਈਆ ਨਹੀਂ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਰੂਪਨਗਰ ਦੇ ਅੰਦਰ ਸ਼ੁਰੂ ਕੀਤੇ ਗਏ ਤਮਾਮ ਵਿਚਾਸ ਕਾਰਜ ਸਿਰਫ਼ ਸਿਆਸੀ ਕਿੜ ਕੱਢਣ ਦੇ ਨਜ਼ਰੀਏ ਨਾਲ ਰੋਕ ਦਿੱਤੇ ਗਏ ਨੇ ਜੋ ਕਿ ਸਰਕਾਰ ਦੀ ਮਾਨਸਿਕਤਾ ਨੂੰ ਸਪੱਸ਼ਟ ਕਰਦਾ ਹੈ।