ਰੂਪਨਗਰ: ਰੂਪਨਗਰ: ਮੋਰਿੰਡਾ ਦੇ ਪਿੰਡ ਨਾਲਾ ਵਿੱਚ ਸਾਬਕਾ ਸਰਪੰਚ ਦਾ ਕਤਲ ਕਰ ਦਿੱਤਾ ਗਿਆ ਹੈ। ਗੋਲੀਆਂ ਮਾਰ ਕੇ ਸਾਬਕਾ ਕਾਂਗਰਸੀ ਸਰਪੰਚ ਅਵਤਾਰ ਸਿੰਘ ਦਾ ਕਤਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰਪੰਚ ਡੇਅਰੀ ਵਿਚ ਦੁੱਧ ਪਾਉਣ ਜਾ ਰਿਹਾ ਸੀ। ਰਸਤੇ ਦੇ ਵਿੱਚ ਦੋ ਅਣਪਛਾਤੇ ਲੋਕਾਂ ਦੇ ਵੱਲੋਂ ਉਨ੍ਹਾਂ ’ਤੇ ਤਾਂਬੜਤੋੜ ਗੋਲੀਆਂ ਚਲਾ ਦਿੱਤੀਆਂ। ਜ਼ਖ਼ਮੀ ਹਾਲਤ ਦੇ ਵਿੱਚ ਅਵਤਾਰ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਪੀੜਤ ਪਰਿਵਾਰ ਦੇ ਅਨੁਸਾਰ ਉਨ੍ਹਾਂ ਨੂੰ ਕਤਲ ਕਿੰਨ੍ਹਾਂ ਲੋਕ ਵੱਲੋਂ ਕੀਤਾ ਗਿਆ ਹੈ ਉਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸਦੇ ਨਾਲ ਹੀ ਪਰਿਵਾਰ ਵੱਲੋਂ ਰੰਜਿਸ਼ ਦਾ ਸ਼ੱਕ ਵੀ ਜਤਾਇਆ ਗਿਆ ਹੈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਕੈਨੇਡਾ ਵਿੱਚ ਰਹਿੰਦੇ ਹਨ। ਪੀੜਤ ਨੇ ਦੱਸਿਆ ਕਿ ਜਦੋਂ ਇਹ ਸਾਰੀ ਘਟਨਾ ਵਾਪਰੀ ਉਹ ਰਸੋਈ ਵਿੱਚ ਸੀ ਅਤੇ ਜਦੋਂ ਗੋਲੀਆਂ ਚੱਲਣ ਦੀ ਆਵਾਜ਼ ਆਈ ਤਾਂ ਉਨ੍ਹਾਂ ਨੇ ਭੱਜ ਕੇ ਬਾਹਰ ਜਾ ਕੇ ਵੇਖਿਆ ਤਾਂ ਅਵਤਾਰ ਸਿੰਘ ਨੂੰ ਗੋਲੀਆਂ ਮਾਰੀਆਂ ਜਾ ਚੁੱਕੀਆਂ ਸਨ।