ਰੂਪਨਗਰ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ, ਜਿਥੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਵਲੋਂ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਧੱਕੇ ਸ਼ਾਹੀਆਂ ਲੋਕਾਂ ਨਾਲ ਬੋਲੇ ਜਾਂਦੇ ਝੂਠ ਅਤੇ ਮਜ਼ਾਕ ਦਾ ਇਨਸਾਫ ਲਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਸਰਕਾਰ ਦੀਆਂ ਵਧੀਕੀਆਂ ਨੂੰ ਲੈ ਕੇ 17 ਮਾਰਚ ਤੋਂ 24 ਮਾਰਚ ਤੱਕ ਇਨਸਾਫ਼ ਸਪਤਾਹ ਮਨਾਇਆ ਜਾਵੇਗਾ। ਇਸ ਮੌਕੇ ਉਹਨਾਂ ਕਿਹਾ ਕਿ 17 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨਸਾਫ਼ ਹਫ਼ਤੇ ਤਹਿਤ ਵੱਡੇ ਧਰਨੇ ਦਿੱਤੇ ਜਾਣਗੇ ਅਤੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।
ਮਨਾਇਆ ਜਾਵੇਗਾ ਇਨਸਾਫ ਸਪਤਾਹ :ਉਨ੍ਹਾਂ ਕਿਹਾ ਕਿ ਇਕ ਹਫਤੇ ਦੇ ਵਿੱਚ ਸਾਰੇ ਹਲਕਿਆਂ ਦੇ ਵਿਚ ਇਨਸਾਫ਼ ਹਫ਼ਤਾ ਮਨਾਇਆ ਜਾਵੇਗਾ ਅਤੇ ਸੂਬੇ ਭਰ ਦੇ ਐਸ ਡੀ ਐਮ ਦੇ ਦਫ਼ਤਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜੋ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਹਨਾਂ ਵਲੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਆਟਾ ਦਾਲ ਦੇ ਕਾਰਡ ਬਣੇ ਹੋਏ ਸਨ, ਉਨ੍ਹਾਂ ਵਿੱਚੋਂ ਕਾਫੀ ਜ਼ਿਆਦਾ ਕਾਰਡ ਕੱਟ ਦਿੱਤੇ ਗਏ ਹਨ ਇਸ ਤੋਂ ਇਲਾਵਾ ਕਣਕ ਦੇ ਵਿਚ ਕਟੌਤੀ ਕੀਤੀ ਗਈ ਹੈ।