ਰੂਪਨਗਰ: ਬੀਤੇ ਦਿਨ ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸ਼ਹੀਦ ਹੋਏ ਕਰਮਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ। ਸ਼ੋਪੀਆਂ 'ਚ ਤਾਇਨਾਤ ਕਰਮਜੀਤ ਸਿੰਘ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਹਾਫਿਜ਼ਾਬਾਦ ਦਾ ਰਹਿਣ ਵਾਲਾ ਸੀ।
ਸ਼ੋਪੀਆਂ 'ਚ ਸ਼ਹੀਦ ਹੋਏ ਕਰਮਜੀਤ ਦਾ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ
ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸ਼ਹੀਦ ਹੋਏ ਕਰਮਜੀਤ ਸਿੰਘ ਦਾ ਅੱਜ ਉਸ ਦੇ ਜੱਦੀ ਪਿੰਡ ਹਾਫਿਜ਼ਾਬਾਦ ਵਿੱਚ ਅੰਤਮ ਸਸਕਾਰ ਕੀਤਾ ਗਿਆ।
ਫ਼ੋਟੋ
22 ਸਾਲਾ ਕਰਮਜੀਤ ਸਿੰਘ ਦੀ ਬੀਤੇ ਦਿਨ ਅੱਤਵਾਦੀਆਂ ਨਾਲ ਮੁਕਾਬਲੇ ਤੋਂ ਵਾਪਸ ਜਾਂਦੇ ਹੋਏ ਅਚਾਨਕ ਹੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਸੀ। ਅੱਜ ਉਸ ਦਾ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ ਜਿਸ ਦੌਰਾਨ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋਏ।
ਦੱਸ ਦਈਏ ਕਿ ਕੁੱਝ ਮਹੀਨੇ ਪਹਿਲਾਂ ਹੀ ਸ਼ਹੀਦ ਕਰਮਜੀਤ ਸਿੰਘ ਦੇ ਪਿਤਾ ਦੀ ਮੌਤ ਹੋਈ ਸੀ ਅਤੇ 12 ਮਾਰਚ ਤੋਂ ਬਾਅਦ ਉਹ ਮੁੜ ਡਿਊਟੀ 'ਤੇ ਆਇਆ ਸੀ। ਸ਼ਹੀਦ ਕਰਮਜੀਤ ਸਿੰਘ ਦੇ ਅੰਤਮ ਸਸਕਾਰ 'ਤੇ ਪੁੱਜੇ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਸ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।