ਰੂਪਨਗਰ :ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਨਿਯੁਕਤ ਕੀਤੇ ਜਥੇਦਾਰ ਸਿੰਘ ਗਿਆਨੀ ਸੁਲਤਾਨ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਮੌਕੇ ਸਕੱਤਰ ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ 16 ਜੂਨ, 2023 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦਾ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਨਿਯੁਕਤ ਕਰਨ ਸਬੰਧੀ ਪਾਸ ਹੋਇਆ ਮਤਾ ਪੜ੍ਹਿਆ।
ਗਿਆਨੀ ਸੁਲਤਾਨ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ
ਗਿਆਨੀ ਸੁਲਤਾਨ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ ਲ਼ਈ ਹੈ। ਇਸ ਸਬੰਧੀ ਕਰਵਾਏ ਗਏ ਇਕ ਸਮਾਗਮ ਵਿੱਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ, ਪੰਥਕ ਜਥੇਬੰਦੀਆਂ ਸਮੇਤ ਸੰਗਤ ਨੇ ਸ਼ਿਰਕਤ ਕੀਤੀ ਹੈ।
ਧਾਮੀ ਨੇ ਕੀਤਾ ਸੰਬੋਧਨ :ਸਮਾਗਮ ਦੌਰਾਨ ਸੰਗਤ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਨਿਭਾਈ ਸੇਵਾ ਦੀ ਸ਼ਲਾਘਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਸਮਾਂ ਚੁਣੌਤੀਆਂ ਭਰਿਆ ਹੈ ਜਦੋਂ ਸਰਕਾਰਾਂ ਸਿੱਖ ਸੰਸਥਾਵਾਂ ਵਿੱਚ ਘੁਸਪੈਠ ਕਰਕੇ ਭਰਾ ਮਾਰੂ ਜੰਗ ਕਰਵਾਉਣ ਦੇ ਰਾਹ ਤੁਰੀਆਂ ਹੋਈਆਂ ਹਨ।
- ਨਸ਼ੇ ਦੇ ਸ਼ੱਕ 'ਚ ਪੁਲਿਸ ਨੇ ਮਜ਼ਦੂਰ ਨੌਜਵਾਨਾਂ 'ਤੇ ਢਾਹਿਆ ਤਸ਼ੱਦਦ, ਪੀੜਤਾਂ ਨੇ ਕੀਤੀ ਇਨਸਾਫ ਦੀ ਮੰਗ, ਪੁਲਿਸ ਨੇ ਨਕਾਰੇ ਦੋਸ਼
- ਬੀਬੀ ਜਗੀਰ ਕੌਰ ਨੇ ਮੋਗਾ 'ਚ ਕੀਤੀ ਭਾਜਪਾ ਆਗੂ ਨਾਲ ਬੰਦ ਕਮਰਾ ਮੀਟਿੰਗ, ਨਿਕਲ ਰਹੇ ਕਈ ਸਿਆਸੀ ਮਾਇਨੇ
- Hoshiarpur ਵਿਖੇ ਹੋਈ ਖੂਨੀ ਝੜਪ ਦਾ ਮਾਮਲਾ: ਜਸਪ੍ਰੀਤ ਚੰਨਾ ਦਾ ਸਾਥੀ ਅਸਲੇ ਸਣੇ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 103 ਸਾਲਾ ਇਤਿਹਾਸ ਵਿਚ ਪਹਿਲੀ ਵਾਰ ਸਰਕਾਰ ਨੇ ਅਜਿਹੇ ਤਰੀਕੇ ਨਾਲ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਨੂੰ ਖ਼ਾਲਸਾ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਸਮਾਂ ਸੰਗਤ ਤੇ ਖਾਸਕਰ ਨੌਜਵਾਨੀ ਨੂੰ ਗੁਰਮਤਿ ਨਾਲ ਜੋੜਨ ਦਾ ਹੈ। ਉਨ੍ਹਾਂ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤ ਸੰਚਾਰ ਸਮਾਗਮਾਂ ਵਿਚ ਆਪ ਸ਼ਾਮਲ ਹੋ ਕੇ ਅਗਵਾਈ ਕਰਦਿਆਂ ਸੰਗਤ ਨੂੰ ਗੁਰੂ ਘਰ ਨਾਲ ਜੋੜਣ। ਇਸ ਤੋਂ ਪਹਿਲਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।