ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਗਵਰਨਰ (Governor of Punjab) ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪ੍ਰੋਹਿਤ (Banwari Lal Parohit) ਆਪਣੀ ਦੋ ਦਿਨ ਦੀ ਯਾਤਰਾ 'ਤੇ ਅੱਜ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਖੇ ਪਹੁੰਚੇ। ਇਸ ਦੌਰਾਨ ਉਹ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਨਤਮਸਤਕ ਹੋਏ ਅਤੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਖੇ ਜਾ ਕੇ ਉਨ੍ਹਾਂ ਵੱਲੋਂ ਪੰਗਤ 'ਚ ਬੈਠ ਕੇ ਲੰਗਰ ਵੀ ਛਕਿਆ ਗਿਆ।
ਇਸ ਮੌਕੇ 'ਤੇ ਤਖ਼ਤ ਸਾਹਿਬ (Takht Sri Kesgarh Sahib) ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਅਤੇ ਮੈਨੇਜਮੈਂਟ ਵੱਲੋਂ ਪੰਜਾਬ ਦੇ ਗਵਰਨਰ (Governor of Punjab) ਬਨਵਾਰੀ ਲਾਲ ਪੁਰੋਹਿਤ (Banwari Lal Parohit) ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਖ਼ੁਦ ਨੂੰ ਵੱਡਭਾਗੀ ਮਹਿਸੂਸ ਕਰ ਰਹੇ ਹਨ ਕਿ ਅੱਜ ਉਨ੍ਹਾਂ ਨੂੰ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ ਸਾਹਿਬ (Takht Sri Kesgarh Sahib) ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ।
ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੀ ਸਮੁੱਚੀ ਮੈਨੇਜਮੈਂਟ ਵੱਲੋਂ ਜਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਇੱਥੇ ਪਹੁੰਚਣ 'ਤੇ ਸੁਆਗਤ ਕੀਤਾ, ਉਸ ਦੇ ਲਈ ਉਹ ਤਹਿ ਦਿਲ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਮੁੱਚੀ ਮੈਨੇਜਮੈਂਟ ਦੇ ਮਸ਼ਕੂਰ ਹਨ।