ਰੂਪਨਗਰ: ਬਹੁਜਨ ਸਮਾਜ ਪਾਰਟੀ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਵੀ ਸਮਾਰਟਫੋਨ ਮੁਹੱਈਆ ਕਰਾਵੇ।
ਸੂਬਾ ਸਰਕਾਰ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਬਾਰ੍ਹਵੀਂ ਦੇ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡੇ ਜਾਣੇ ਹਨ। ਇਹ ਫੋਨ ਕੇਵਲ ਸਰਕਾਰੀ ਸਕੂਲਾਂ ਦੇ ਵਿੱਚ ਬਾਰ੍ਹਵੀਂ ਜਮਾਤ ਦੇ ਵਿੱਚ ਪੜ੍ਹਨ ਵਾਲੇ ਲੜਕੇ ਲੜਕੀਆਂ ਨੂੰ ਹੀ ਦਿੱਤੇ ਜਾਣੇ ਹਨ।
'ਸਾਰੇ ਸਕੂਲੀ ਵਿਦਿਆਰਥੀਆਂ ਨੂੰ ਮਿਲਣ ਸਮਾਰਟਫੋਨ' ਇਸ ਮਾਮਲੇ ਤੇ ਬਹੁਜਨ ਸਮਾਜ ਪਾਰਟੀ ਦੀ ਮੰਗ ਹੈ ਕਿ ਇਹ ਮੋਬਾਈਲ ਫੋਨ ਸਰਕਾਰੀ ਸਕੂਲਾਂ ਦੇ ਨਾਲ ਨਾਲ ਮਾਨਤਾ ਪ੍ਰਾਪਤ ਅਤੇ ਦੂਜੇ ਸਕੂਲਾਂ ਦੇ ਵਿੱਚ ਪੜ੍ਹਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਦਿੱਤੇ ਜਾਣ।
ਉਨ੍ਹਾਂ ਕਿਹਾ ਕਿ ਬਾਕੀ ਸਕੂਲਾਂ ਦੇ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਵੀ ਇਹੀ ਮੰਗ ਹੈ ਕਿ ਉਨ੍ਹਾਂ ਨੂੰ ਵੀ ਸਮਾਰਟਫੋਨ ਮਿਲਣ। ਬਹੁਜਨ ਸਮਾਜ ਪਾਰਟੀ ਨੂੰ ਆਸ ਹੈ ਕਿ ਕੈਪਟਨ ਅਮਰਿੰਦਰ ਉਨ੍ਹਾਂ ਦੀ ਇਸ ਮੰਗ ਨੂੰ ਜ਼ਰੂਰ ਮੰਨਣਗੇ।